09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਮ ਲੋਕਾਂ ਲਈ ਵਰਦਾਨ : ਸੁਖਵਿੰਦਰ ਸਿੰਘ ਸ਼ਾਹ

ਅਜੀਤ ਡੈਸਕ 24-01-2026
ਟਾਂਗਰਾ, 23 ਜਨਵਰੀ (ਹਰਜਿੰਦਰ ਸਿੰਘ ਕਲੇਰ)-ਆਮ ਆਦਮੀ ਪਾਰਟੀ ਜੰਡਿਆਲਾ ਗੁਰੂ ਦੇ ਪ੍ਰਧਾਨ ਸੁਖਵਿੰਦਰ ਸਿੰਘ ਸ਼ਾਹ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੀ ਸਰਗਰਮ ਅਗਵਾਈ ਹੇਠ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਸਫਲ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਆਮ ਲੋਕਾਂ ਲਈ ਇਕ ਵੱਡਾ ਤੋਹਫਾ ਸਾਬਤ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਹਰਭਜਨ ਸਿੰਘ ਈ. ਟੀ. ਓ. ਵਲੋਂ ਜੰਡਿਆਲਾ ਗੁਰੂ ਹਲਕੇ ਵਿਚ ਘਰ-ਘਰ ਜਾ ਕੇ ਸਿਹਤ ਬੀਮਾ ਕਾਰਡ ਬਣਵਾਉਣ ਦੀ ਮੁਹਿੰਮ ਚਲਾਈ ਗਈ ਹੈ ਜਿਸ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ | ਸਰਪੰਚਾਂ ਨੂੰ ਪੋਰਟੇਬਲ ਪਿ੍ੰਟਰ ਮੁਹੱਈਆ ਕਰਵਾ ਕੇ ਕਾਰਡ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਗਿਆ ਹੈ | ਪ੍ਰਧਾਨ ਸ਼ਾਹ ਨੇ ਕਿਹਾ ਕਿ ਇਸ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਉਪਲਬੱਧ ਹੈ ਜਿਸ ਵਿਚ ਦਿਲ ਦਾ ਇਲਾਜ, ਕੀਮੋਥੈਰੇਪੀ, ਡਾਇਲਸਿਸ, ਡਿਲੀਵਰੀ, ਜੱਚਾ-ਬੱਚਾ ਸੇਵਾਵਾਂ ਤੇ ਸਰਜਰੀਆਂ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਮਾਨ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ |
ਪਿਛਲੀ ਖ਼ਬਰ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਯਾਦ 'ਚ ਬਰਸੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਕਿਰਤੀ ਕਿਸਾਨ ਮੋਰਚੇ ਵਲੋਂ ਪਿੰਡ ਮੁੰਨੇ ਵਿਖੇ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।