15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

'ਆਪ' ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸੰਧੂ ਵਲੋਂ ਖਾਸਾ ਵਿਚ ਬਣ ਰਹੇ ਨਵੇਂ ਖੇਡ ਮੈਦਾਨ ਦਾ ਦੌਰਾ <br/>

ਅਜੀਤ ਡੈਸਕ 25-01-2026
ਅਟਾਰੀ ਸਰਹੱਦ, 24 ਜਨਵਰੀ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪੰਜਾਬ ਅੰਦਰ ਨਸ਼ਾ ਮੁਕਤ ਸਮਾਜ ਸਿਰਜਣ ਲਈ ਅਤੇ ਨੌਜਵਾਨਾਂ ਨੂੰ ਖੇਡਾਂ ਵਲ ਪ੍ਰੇਰਿਤ ਕਰਨ ਵਾਸਤੇ ਜ਼ਿਲ੍ਹਾ ਯੋਜਨਾ ਕਮੇਟੀ-ਅੰਮਿ੍ਤਸਰ ਦੇ ਚੇਅਰਮੈਨ ਗੁਰਪ੍ਰਤਾਪ ਸੰਧੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਆਰ ਕੀਤੇ ਜਾ ਰਹੇ ਖੇਡ ਮੈਦਾਨਾਂ ਦੀ ਲੜੀ ਤਹਿਤ ਹਲਕਾ ਅਟਾਰੀ ਦੇ ਪਿੰਡ ਖਾਸਾ ਵਿਖੇ ਬਣ ਰਹੇ ਨਵੇਂ ਖੇਡ ਮੈਦਾਨ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਚੱਲ ਰਹੇ ਕੰਮ ਦੀ ਗੁਣਵੱਤਾ ਅਤੇ ਤਰੱਕੀ ਦਾ ਜਾਇਜ਼ਾ ਲਿਆ ਗਿਆ | ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਹਲਕਾ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਸੰਗਠਨ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਗੋਲਡੀ ਨਾਲ ਪਹੁੰਚੇ ਖ਼ਾਸਾ ਵਿਖ਼ੇ ਪੁੱਜੇ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸੂਬੇ ਭਰ ਵਿਚ 3100 ਤੋਂ ਵੱਧ ਅਤਿ-ਆਧੁਨਿਕ ਖੇਡ ਸਟੇਡੀਅਮ ਅਤੇ ਮੈਦਾਨ ਤਿਆਰ ਕੀਤੇ ਜਾ ਰਹੇ ਹਨ | ਇਨ੍ਹਾਂ ਖੇਡ ਮੈਦਾਨਾਂ ਵਿਚ ਵਾਲੀਬਾਲ, ਫੁੱਟਬਾਲ, ਕ੍ਰਿਕਟ ਸਮੇਤ ਹੋਰ ਖੇਡਾਂ ਲਈ ਸਾਰੀਆਂ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਣਗੇ ਅਤੇ ਉਨ੍ਹਾਂ ਦੇ ਅੰਦਰ ਅਨੁਸ਼ਾਸਨ, ਟੀਮ ਵਰਕ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਨਗੇ | ਇਸ ਦੇ ਨਾਲ-ਨਾਲ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਇਕ ਸੁਨਹਿਰੀ ਮੌਕਾ ਮਿਲੇਗਾ |
ਅੰਤ ਵਿਚ ਗੁਰਪ੍ਰਤਾਪ ਸੰਧੂ ਨੇ ਕਿਹਾ ਕਿ ਇਹ ਖੇਡ ਮੈਦਾਨ ਪਿੰਡਾਂ ਵਿਚ ਭਾਈਚਾਰਕ ਏਕਤਾ ਅਤੇ ਸਮਾਜਕ ਸਾਂਝ ਦੇ ਪ੍ਰਤੀਕ ਬਣਨਗੇ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨ ਲਈ ਵਚਨਬਧ ਹੈ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਅਜਿਹੇ ਪ੍ਰੋਜੈਕਟ ਲਗਾਤਾਰ ਜਾਰੀ ਰਹਿਣਗੇ | ਇਸ ਮੌਕੇ ਹਲਕਾ ਅਟਾਰੀ ਦੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਖਰੜ ਵਿਖੇ ਸਮਾਗਮ ਸ਼ੁਰੂ ਅਗਲੀ ਖ਼ਬਰ ਕਿਸਾਨਾਂ ਮਜ਼ਦੂਰਾਂ ਨੇ ਸਬ-ਡਵੀਜ਼ਨ ਕੱਥੂਨੰਗਲ ਅਧੀਨ ਪਿੰਡਾਂ 'ਚੋਂ ਸਮਾਰਟ ਮੀਟਰ ਪੁੱਟ ਕੇ ਸੁੱਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।