14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਅਜਨਾਲਾ ਦੇ ਕਈ ਪਰਿਵਾਰ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ <br/>

ਅਜੀਤ ਡੈਸਕ 25-01-2026
ਅਜਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਅੰਦਰ ਭਾਜਪਾ ਨੂੰ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਸ਼ਹਿਰ ਦੀ ਵਾਰਡ ਨੰਬਰ 7 ਤੋਂ ਬੀਬੀ ਕਾਜਲ ਸ਼ਰਮਾ ਤੇ ਹੋਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ ਪ੍ਰਧਾਨ, ਜ਼ਿਲ੍ਹਾ ਅੰਮਿ੍ਤਸਰ ਦਿਹਾਤੀ 1 ਦੇ ਪ੍ਰਧਾਨ ਅਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਿਲ ਹੋ ਗਏ | ਭਾਜਪਾ ਦੇ ਅਜਨਾਲਾ ਸਥਿਤ ਦਫ਼ਤਰ ਵਿਖੇ ਕਰਵਾਏ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੀ ਬੀਬੀ ਕਾਜਲ ਸ਼ਰਮਾ, ਅੰਜੂ ਬਾਲਾ ਅਤੇ ਰਜਿੰਦਰ ਕੁਮਾਰ ਫ਼ੌਜੀ ਆਦਿ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਟ ਕਰਕੇ ਸਨਮਾਨਿਤ ਕਰਦਿਆਂ ਜਿੱਥੇ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਭਾਈਵਾਲ ਹੋਣਗੇ, ਉੱਥੇ ਹੀ ਕਾਜਲ ਸ਼ਰਮਾ ਨੂੰ ਵੱਡੀ ਜ਼ਿੰਮੇਵਾਰੀ ਦਿੰਦਿਆਂ ਭਾਜਪਾ ਮਹਿਲਾ ਮੋਰਚਾ ਵਾਰਡ ਨੰਬਰ 7 ਦੀ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਦੌਰਾਨ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਦਿਹਾਤੀ 1 ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਦੇਸ ਭਰ ਵਿਚ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਅਤੇ ਲੋਕ ਹਿੱਤ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰੋਜ਼ਾਨਾ ਹੀ ਕਈ ਪਰਿਵਾਰ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਡਾ: ਅਵਤਾਰ ਕੌਰ ਅਜਨਾਲਾ, ਭਾਜਪਾ ਸ਼ਹਿਰੀ ਪ੍ਰਧਾਨ ਵਾਸੁਦੇਵ ਸ਼ਰਮਾ, ਭਾਜਪਾ ਯੁਵਾ ਮੋਰਚਾ ਅਜਨਾਲਾ ਦਿਹਾਤੀ ਦੇ ਪ੍ਰਧਾਨ ਕੌਂਸਲਰ ਵਿਕਰਮ ਬੇਦੀ, ਹਤਿੰਦਰ ਬੱਬਰ, ਬੀਬੀ ਕੁਲਬੀਰ ਕੌਰ ਅਜਨਾਲਾ, ਨਿਆਮਤ ਮਸੀਹ, ਯਸ਼ਪਾਲ ਮਹਿਤਾ, ਬੰਟੀ ਸ਼ਰਮਾ, ਦਫ਼ਤਰ ਸਕੱਤਰ ਕਸ਼ਮੀਰ ਸਿੰਘ ਕਾਬੂ, ਬੰਟੀ ਸ਼ਾਹ ਅਜਨਾਲਾ, ਸ਼ਮਸ਼ੇਰ ਸਿੰਘ ਸ਼ੇਰਾ, ਬੀਬੀ ਸੋਨੀਆ, ਰਜਿੰਦਰ ਮਸੀਹ ਗੋਲੀ ਅਤੇ ਸਾਜਨ ਮਸੀਹ

ਪਿਛਲੀ ਖ਼ਬਰ ਪਿੰਡ ਮਲਕਪੁਰ ਦੇ ਸਾਬਕਾ ਸਰਪੰਚ ਬਲਬੀਰ ਸਿੰਘ ਨਹੀਂ ਰਹੇ ਅਗਲੀ ਖ਼ਬਰ ਇਤਿਹਾਸਿਕ ਨਗਰੀ ਰਮਦਾਸ 'ਚ 12 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਦੇ ਕੰਮ ਕਰਵਾਏ ਜਾਣਗੇ-ਵਿਧਾਇਕ ਧਾਲੀਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।