12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੰਤ ਬਾਬਾ ਗੁਰਬਖ਼ਸ਼ ਸਿੰਘ ਦੀ ਯਾਦ 'ਚ 67ਵਾਂ ਪੰਜ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ <br/>

ਅਜੀਤ ਡੈਸਕ 26-01-2026
ਜੰਡਿਆਲਾ ਗੁਰੂ, 25 ਜਨਵਰੀ (ਹਰਜਿੰਦਰ ਸਿੰਘ ਕਲੇਰ)-ਤਪ ਅਸਥਾਨ ਸੰਤ ਬਾਬਾ ਗੁਰਬਖਸ਼ ਸਿੰਘ ਗੁਰਦੁਆਰਾ ਜੋਤੀਸਰ ਜੰਡਿਆਲਾ ਗੁਰੂ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣੇ ਵਾਲਿਆਂ ਤੋਂ ਵਰਸੋਏ ਸ੍ਰੀਮਾਨ ਸੰਤ ਬਾਬਾ ਗੁਰਬਖਸ਼ ਸਿੰਘ ਜੋਤੀਸਰ ਜੰਡਿਆਲਾ ਗੁਰੂ ਅਤੇ ਸ਼ਿਮਲੇ ਵਾਲਿਆਂ ਦੀ ਯਾਦ 'ਚ ਸੰਤ ਬਾਬਾ ਸੁੱਖਾ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਜੋਤੀਸਰ ਜੰਡਿਆਲਾ ਗੁਰੂ ਤੇ ਸ਼ਿਮਲਾ ਹਿਮਾਚਲ ਪ੍ਰਦੇਸ਼ ਵਾਲਿਆਂ ਵਲੋਂ ਦੇਸ਼ ਵਿਦੇਸ਼ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ 67ਵਾਂ ਪੰਜ ਰੋਜਾ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਸੁੰਦਰ ਖੁੱਲੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਕੀਰਤਨ ਦਰਬਾਰ ਸਜਾਏ ਗਏ ਅਤੇ ਸਮਾਗਮਾਂ ਦੀ ਸੰਪੂਰਨਤਾ ਹੋਈ | ਇਨ੍ਹਾਂ ਸਮਾਗਮਾਂ 'ਚ ਵੱਖ-ਵੱਖ ਗੁਰੂ ਘਰ ਦੇ ਰਾਗੀ ਸਿੰਘ ਜਥਿਆਂ ਪ੍ਰਚਾਰਕਾਂ ਕਵਿਸਰੀ ਜਥਿਆਂ ਵਲੋਂ ਗੁਰ ਇਤਿਹਾਸ ਸੁਣਾ ਕਿ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਨਾ ਕੀਤਾ ਅਤੇ ਜਸਵੰਤ ਸਿੰਘ ਵਲੋਂ ਸਟੇਜ ਸੈਕਟਰੀ ਦੀ ਸੇਵਾ ਨਿਭਾਈ ਗਈ ਵਿਸੇਸ ਤੌਰ 'ਤੇ ਇੰਟਰਨੈਸ਼ਨਲ ਪੰਥਕ ਦਲ ਦੇ ਧਾਰਮਿਕ ਵਿੰਗ ਪੰਜਾਬ ਪ੍ਰਧਾਨ ਬਾਬਾ ਸਤਨਾਮ ਸਿੰਘ ਵੱਲੀਆਂ, ਨੇ ਹਾਜ਼ਰੀ ਭਰੀ | ਇਸ ਮੌਕੇ ਗੱਲਬਾਤ ਦੌਰਾਨ ਬਾਬਾ ਸਤਨਾਮ ਸਿੰਘ ਵੱਲੀਆਂ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਗੁਰਪੁਰਬਾਂ ਅਤੇ ਸੰਤਾਂ ਮਹਾਂਪੁਰਖਾਂ ਦੀਆਂ ਸਾਲਾਨਾ ਸ਼ਤਾਬਦੀ ਮੌਕੇ ਸਾਨੂੰ ਸਭ ਨੂੰ ਆਪਣੇ ਜੀਵਨ ਨੂੰ ਸਫਲ ਬਣਾਉਣ ਲਈ ਹਾਜ਼ਰੀਆਂ ਭਰਨੀਆਂ ਚਾਹੀਦੀਆਂ ਹਨ ਅਤੇ ਗੁਰੂ ਸਾਹਿਬ ਜੀ ਦੀ ਕਿਰਪਾ ਦੇ ਪਾਤਰ ਬਣਨਾ ਚਾਹੀਦਾ ਹੈ ਅਤੇ ਸਾਨੂੰ ਸਭ ਗੁਰਸਿੱਖਾਂ ਨੂੰ ਇਕ ਨਿਸ਼ਾਨ ਸਾਹਿਬ ਥੱਲੇ ਪੰਥ ਦੀ ਚੜ੍ਹਦੀ ਕਲ੍ਹਾ ਲਈ ਇਕੱਠੇ ਹੋ ਕਿ ਗੁਰੂ ਸਾਹਿਬ ਜੀ ਦੇ ਹੁਕਮ ਨੂੰ ਸਮਰਪਿਤ ਹੋ ਕਿ ਮੀਰੀ ਪੀਰੀ ਦੇ ਸਿਧਾਂਤ ਨੂੰ ਅਪਣਾਉਣਾ ਚਾਹੀਦਾ ਹੈੇ | ਇਸ ਮੌਕੇ ਗੁਰਦੁਆਰਾ ਨਾਨਕਸਰ ਸਾਹਿਬ ਜੰਡਿਆਲਾ ਗੁਰੂ ਦੇ ਮੁੱਖ ਸੇਵਾਦਾਰ ਬਾਬਾ ਬਿਬੇਕ ਸਿੰਘ ਨੇ ਵੀ ਹਾਜ਼ਰੀ ਭਰੀ | ਇਨ੍ਹਾਂ ਸਮਾਗਮਾਂ 'ਚ ਤਰਲੋਕ ਸਿੰਘ ਬਿੱਟਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਤੇ ਦਸ਼ਮੇਸ਼ ਤਰਨਾ ਦਲ ਦੇ ਮੁੱਖੀ ਜਥੇ. ਸਿੰਘ ਸਾਹਿਬ ਬਾਬਾ ਮੇਜਰ ਸਿੰਘ ਸੋਢੀ, ਸੰਤ ਬਾਬਾ ਪ੍ਰਮਾਨੰਦ ਮੁੱਖ ਸੰਚਾਲਕ ਤਪ ਅਸਥਾਨ ਗੁਰਦੁਆਰਾ ਬਾਬਾ ਹੁੰਦਾਲ, ਸੰਤ ਬਾਬਾ ਸੱਜਣ ਸਿੰਘ, ਸੰਤ ਬਾਬਾ ਜੋਗਿੰਦਰ ਸਿੰਘ ਕਾਰ ਸੇਵਾ ਆਨੰਦਪੁਰ ਸਾਹਿਬ ਵਾਲੇ, ਜਥੇ: ਬਾਬਾ ਜਗੀਰ ਸਿੰਘ ਭੰਬੋਈ ਵਾਲੇ, ਸੰਤ ਬਾਬਾ ਗੁਰਦੇਵ ਸਿੰਘ ਡੇਰਾ ਭਗਤਾਂ ਤਰਸਿੱਕਾ, ਸੰਤ ਬਾਬਾ ਗੁਰਦੀਪ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪ੍ਰਚਾਰਕ ਸ੍ਰੀ ਹਰਮੰਦਿਰ ਸਾਹਿਬ, ਸੰਤ ਬਾਬਾ ਸੁਖਵੰਤ ਸਿੰਘ ਚੰਨਣਕੇ ਸਮਾਜ ਸੇਵੀ, ਜਥੇ: ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ ਵਾਲੇ, ਸੰਤ ਬਾਬਾ ਗੁਰਦੀਪ ਸਿੰਘ ਖਜਾਲੇ ਵਾਲੇ ਅਤੇ ਭਾਈ ਸੁਖਮੀਤ ਸਿੰਘ ਕਵੀਸ਼ਰੀ ਜਥਾ ਅੰਮਿ੍ਤਸਰ, ਗਿਆਨੀ ਫਤਿਹ ਸਿੰਘ ਕਥਾ ਵਾਚਕ, ਭਾਈ ਪ੍ਰਗਟ ਸਿੰਘ ਹਜ਼ੂਰੀ ਰਾਗੀ ਨੇ ਹਾਜ਼ਰੀਆਂ ਭਰੀਆਂ | ਗੁਰੂ ਦੀਆਂ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਗਏ | ਬਾਬਾ ਸੁੱਖਾ ਸਿੰਘ ਵਲੋਂ ਆਏ ਸਮੂਹ ਰਾਗੀ ਸਿੰਘਾਂ, ਪ੍ਰਚਾਰਕਾਂ, ਮਹਾਂਪੁਰਖਾਂ, ਸਮਾਜ ਸੇਵਕ, ਆਦਿ ਸੇਵਾਦਾਰਾਂ ਨੂੰ ਸਿਰਪਾਓ ਪਾ ਕਿ ਸਨਮਾਨਿਤ ਕੀਤਾ ਗਿਆ ਅਤੇ ਆਈਆਂ ਸਮੂਹ ਸੰਗਤਾਂ ਨੂੰ ਜੀ ਆਇਆਂ ਆਖਿਆ ਤੇ ਧੰਨਵਾਦ ਕੀਤਾ |

ਪਿਛਲੀ ਖ਼ਬਰ ਤਰਸੇਮ ਸਿੰਘ ਸਿਆਲਕਾ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਸੀਨੀਅਰ ਵਾਈਸ ਚੇਅਰਮੈਨ ਬਣਨ 'ਤੇ ਬਾਬਾ ਮੇਜਰ ਸਿੰਘ... ਅਗਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂ ਪਿੰਡ ਵਲੋਂ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।