13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਰਕਾਰੀ ਹਾਈ ਸਕੂਲ ਮੂਧਲ 'ਚ ਸਾਲਾਨਾ ਅਰਦਾਸ ਦਿਵਸ ਮਨਾਇਆ <br/>

ਅਜੀਤ ਡੈਸਕ 01-02-2026
ਜੇਠੂਵਾਲ, 31 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਸਰਕਾਰੀ ਹਾਈ ਸਕੂਲ ਮੂਧਲ 'ਚ ਮੁੱਖ ਅਧਿਆਪਕ ਅਰਵਿੰਦਰਪਾਲ ਸਿੰਘ ਮਾਹਲ ਵੇਰਕਾ ਦੀ ਰਹਿਨੁਮਾਈ ਹੇਠ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਾਲਾਨਾ ਅਰਦਾਸ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਸਕੂਲ ਦੇ ਵਿਦਿਅਰਾਥੀਆਂ ਵਲੋਂ ਕੀਰਤਨ ਕੀਤਾ ਗਿਆ | ਇਸ ਸਮਾਗਮ 'ਚ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਅਰਵਿੰਦਰਪਾਲ ਸਿੰਘ ਮਾਹਲ ਵਲੋਂ ਸਨਮਾਨਿਤ ਕਰਦਿਆਂ ਕਿਹਾ ਕਿ ਸਕੂਲ ਦੇ ਬੱਚਿਆਂ ਦੀ ਭਲਾਈ ਵਾਸਤੇ ਸਾਨੂੰ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਢੰਗ ਨਾਲ ਸੰਵਾਰਿਆ ਜਾ ਸਕੇ ਅਤੇ ਸਕੂਲ ਸਟਾਫ ਤੇ ਪਿੰਡ ਵਾਸੀਆਂ ਵਲੋਂ ਸਕੂਲ ਦੇ ਭਲਾਈ ਕੰਮਾਂ 'ਚ ਦਿੱਤੇ ਸਹਿਯੋਗ ਦਾ ਸਦਾ ਰਿਣੀ ਰਹਾਂਗਾ | ਇਸ ਮੌਕੇ ਮਨਪ੍ਰੀਤ ਸਿੰਘ ਵਿਰਕ, ਇਕਬਾਲ ਸਿੰਘ ਮੂਧਲ, ਕੁਲਵਿੰਦਰ ਸਿੰਘ ਪੰਚ, ਬਲਾਕ ਸੰਮਤੀ ਮੈਂਬਰ ਅਰਸਦੀਪ ਸਿੰਘ ਵਿਰਕ, ਕਾਬਲ ਸਿੰਘ, ਸਤਨਾਮ ਸਿੰਘ ਸਮੇਤ ਸਕੂਲ ਸਟਾਫ ਤੇ ਵਿਦਿਆਰਥੀ ਸ਼ਾਮਿਲ ਸਨ |

ਪਿਛਲੀ ਖ਼ਬਰ ਮੁੱਖ ਮੰਤਰੀ 'ਸਿਹਤ ਬੀਮਾ ਯੋਜਨਾ' ਹਰੇਕ ਵਰਗ ਦੇ ਲੋਕਾਂ ਲਈ ਹੋਵੇਗੀ ਲਾਹੇਵੰਦ-ਸਿਆਲਕਾ <br/> ਅਗਲੀ ਖ਼ਬਰ ਹੁਸ਼ਿਆਰਪੁਰ ਦੇ ਰਹਿਣ ਵਾਲੇ ਨੌਜਵਾਨ ਨੇ ਅੰਮਿ੍ਤਸਰ 'ਚ ਪੁਲ ਤੋਂ ਮਾਰੀ ਛਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।