14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੱਤਿਆ ਭਾਰਤੀ ਸਕੂਲ ਗੁੱਝਾਪੀਰ ਵਿਖੇ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 01-02-2026

ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇੱਥੋਂ ਥੋੜੀ ਦੂਰ ਸਥਿਤ ਪਿੰਡ ਗੁੱਝਾਪੀਰ ਦੇ ਸੱਤਿਆ ਭਾਰਤੀ ਸਕੂਲ ਵਿਖੇ ਮੁੱਖ ਅਧਿਆਪਕਾ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਵਿਚ ਪਿੰਡ ਗੁੱਝਾਪੀਰ ਦੇ ਸਰਪੰਚ ਪਲਵਿੰਦਰ ਸਿੰਘ ਅਤੇ ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਾਂਝੇ ਤੌਰ 'ਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਕਰਵਾਇਆ ਗਿਆ ਜੋ ਕਿ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ | ਇਸ ਮੌਕੇ ਮੁੱਖ ਅਧਿਆਪਕਾ ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਤੋਂ ਜਾਣੂੰ ਕਰਵਾਉਂਦਿਆਂ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਅਧਿਆਪਕਾ ਸਤਿੰਦਰ ਕੌਰ, ਹਰਪ੍ਰੀਤ ਕੌਰ, ਕਰਮ ਸਿੰਘ, ਰੁਪਿੰਦਰ ਕੌਰ, ਜਸਪਾਲ ਸਿੰਘ, ਤਮੰਨਾ ਅਤੇ ਤਬੀਥਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਚਾਟੀਵਿੰਡ, ਮਾਂਗਾਸਰਾਏ ਵਿਖੇ ਸਾਲਾਨਾ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਦੋ ਬੱਚਿਆਂ ਦੀ ਮਾਂ ਗਹਿਣੇ ਤੇ ਨਕਦੀ ਲੈ ਕੇ ਪ੍ਰੇਮੀ ਨਾਲ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।