15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਓਠੀਆਂ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ <br/>

ਅਜੀਤ ਡੈਸਕ 01-02-2026
ਓਠੀਆਂ, 31 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਸਥਾਨਕ ਕਸਬਾ ਓਠੀਆਂ ਦੀਆਂ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਇਸ ਵਾਰ ਵੀ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਚੜਦੀ ਪੱਤੀ ਵਿਖੇ ਅੱਜ ਸਮੂਹ ਪਿੰਡ ਵਾਸੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗ੍ਰੰਥੀ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਸੱਜੇ ਖੁੱਲੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਭਾਈ ਹਰਜਿੰਦਰ ਸਿੰਘ, ਢਾਡੀ ਭਾਈ ਬਲਦੇਵ ਸਿੰਘ ਬਲੱਗਣ, ਢਾਡੀ ਮੇਜਰ ਸਿੰਘ ਖਾਲਸਾ, ਬਾਬਾ ਸੁੱਖਾ ਸਿੰਘ ਅਤੇ ਹੋਰ ਸੰਤ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਤੇ ਨੌਜਵਾਨ ਪੀੜੀ ਨੂੰ ਸਿੱਖੀ ਸਰੂਪ ਧਾਰਨ ਕਰਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਆਏ ਜਥਿਆਂ ਤੇ ਸੇਵਾਦਾਰਾਂ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸੰਗਤਾਂ ਲਈ ਤਰ੍ਹਾਂ ਤਰ੍ਹਾਂ ਦੇ ਪਕਵਾਨਾਂ ਦੇ ਅਟੁੱਟ ਲੰਗਰ ਲਗਾਏ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲਉਸਮਾ ਵਲੋਂ ਸਕੱਤਰ ਸਿੰਘ ਬੱਲ ਨਾਲ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਧਰਦਿਉ ਵਿਖੇ 66 ਕੇ. ਵੀ. ਸਬ-ਸਟੇਸ਼ਨ ਨੂੰ ਮਨਜ਼ੂਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।