16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 01-02-2026

ਚੋਗਾਵਾਂ, 31 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਬਾਬਾ ਜਿਉਣ ਦਾਸ ਜੀ ਲੋਪੋਕੇ ਵਿਖੇ ਬਾਬਾ ਹਰਜਾਪ ਸਿੰਘ ਦੀ ਅਗਵਾਈ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਜੰਗਬਾਜ ਸਿੰਘ ਯੂ. ਕੇ. ਦਾ ਕੀਰਤਨੀ ਜਥਾ ਤੇ ਭਾਈ ਸਿਮਰਜੋਤ ਸਿੰਘ ਕਥਾ ਵਾਚਕ ਨੇ ਜੁੜ ਬੈਠੀ ਸੰਗਤ ਨੂੰ ਕਥਾ-ਕੀਰਤਨ ਕਰਦਿਆਂ ਸੂਰਬੀਰ ਯੋਧਿਆਂ ਦਾ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਆਏ ਹੋਏ ਜਥੇ ਤੇ ਹੋਰਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਹਰਜਾਪ ਸਿੰਘ ਨੇ ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ | ਗੁਰੂ ਕੇ ਲੰਗਰ ਅਤੁੱਟ ਵਰਤੇ | ਇਸ ਮੌਕੇ ਬਾਬਾ ਸੁਖਦੇਵ ਸਿੰਘ ਖਿਆਲੇ ਵਾਲੇ, ਬਾਬਾ ਜੋਗਿੰਦਰ ਸਿੰਘ ਲੋਪੋਕੇ, ਬਚਿੱਤਰ ਸਿੰਘ ਯੂ. ਐੱਸ. ਏ., ਬਾਬਾ ਬਲਵਿੰਦਰ ਸਿੰਘ, ਬਾਬਾ ਮਨਜਿੰਦਰ ਸਿੰਘ, ਬਾਬਾ ਬਲਬੀਰ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਮੇਜਰ ਸਿੰਘ, ਲਵਦੀਪ ਸਿੰਘ ਲੱਭਾ, ਬਾਬਾ ਪਵਿੱਤਰਪਾਲ ਸਿੰਘ, ਅਜੀਤ ਸਿੰਘ, ਹਰਪਾਲ ਸਿੰਘ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹਲਕਾ ਜੰਡਿਆਲਾ ਗੁਰੂ ਦੀਆ ਸੰਗਤਾਂ 7 ਨੂੰ ਹੋ ਰਹੇ ਸ਼ਹੀਦੀ ਸਮਾਗਮਾਂ 'ਚ ਵੱਡੀ ਗਿਣਤੀ ਹੋਣਗੀਆਂ ਸ਼ਾਮਿਲ-ਸੰਦੀਪ ਏ. ਆਰ.... ਅਗਲੀ ਖ਼ਬਰ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲਉਸਮਾ ਵਲੋਂ ਸਕੱਤਰ ਸਿੰਘ ਬੱਲ ਨਾਲ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।