16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪਿੰਡ ਠੱਠੀਆਂ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ 11 ਮੈਂਬਰੀ ਕਮੇਟੀ ਦਾ ਕੀਤਾ ਗਠਨ <br/>

ਅਜੀਤ ਡੈਸਕ 01-02-2026
ਬਾਬਾ ਬਕਾਲਾ ਸਾਹਿਬ, 31 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਠੱਠੀਆਂ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸਨੂੰ ਸੰਬੋਧਨ ਕਰਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਸਰਪੰਚ ਭਾਈ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਕਿ ਅੱਜ ਪੰਜਾਬ ਵਿਚ ਮੁੜ ਤੋਂ ਵੱਡੇ ਬਦਲਾਅ ਦੀ ਲੋੜ ਹੈ ਅਤੇ ਲੋਕ ਚਾਹੁੰਦੇ ਹਨ ਕਿ ਰਵਾਇਤੀ ਪਾਰਟੀਆਂ ਵਲੋਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਅਤੇ ਹੁਣ ਆਪ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਮੁਕਤੀ ਪਾਈ ਜਾਵੇ, ਇਸ ਲਈ 2027 ਵਿਚ ਲੋਕ ਪੰਜਾਬ ਵਿਚ'ਅਕਾਲੀ ਦਲ ਵਾਰਿਸ ਪੰਜਾਬ ਦੇ' ਨੁੰ ਜਿਤਾਉਣ ਦੇ ਰੌਂਅ ਵਿਚ ਹਨ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਇਕੱਲਿਆਂ ਹੀ ਚੋਣਾਂ ਲੜੇਗਾ ਅਤੇ ਜਿੱਤ ਦਾ ਪਰਚਮ ਲਹਿਰਾਵੇਗਾ | ਇਸ ਦੌਰਾਨ ਹੀ ਪਿੰਡ ਠੱਠੀਆਂ ਵਿਖੇ ਪਾਰਟੀ ਪੱਧਰ 'ਤੇ ਵਿਸਥਾਰ ਕਰਦਿਆਂ ਅਤੇ ਪਿੰਡ ਪਿੰਡ ਕਮੇਟੀਆਂ ਦੇ ਗਠਿਤ ਕਰਨ ਲਈ ਪ੍ਰੋਗਰਾਮ ਤਹਿਤ ਅੱਜ ਪਿੰਡ ਠੱਠੀਆਂ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਸਰਵਸ੍ਰੀ ਦਿਲਬਾਗ ਸਿੰਘ, ਅਕਾਸ਼ਦੀਪ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਅੰਗ੍ਰੇਜ਼ ਸਿੰਘ, ਗੁਰਵੇਲ ਸਿੰਘ, ਜਤਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਵੰਤ ਸਿੰਘ, ਨਿਸ਼ਾਨ ਸਿੰਘ ਅਤੇ ਹਰਪ੍ਰੀਤ ਸਿੰਘ ਆਦਿ ਨੂੰ ਹਲਕਾ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ, ਚਾਚਾ ਪ੍ਰਗਟ ਸਿੰਘ ਜੱਲੂਪੁਰ ਖੈੜਾ, ਦਫ਼ਤਰ ਇੰਚਾਰਜ ਪ੍ਰਗਟ ਸਿੰਘ ਮੀਆਂਵਿੰਡ, ਬਾਬਾ ਹਰਜੀਤ ਸਿੰਘ ਅੱਲੋਵਾਲ, ਭਾਈ ਗੁਰਪ੍ਰੀਤ ਸਿੰਘ ਕੰਮੋਕੇ ਨੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਅਜਨਾਲਾ ਖੇਤਰ ਦੇ ਸਕੂਲ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਵੰਡੀ ਅਗਲੀ ਖ਼ਬਰ ਮਹਾਂਪੁਰਸ਼ਾਂ ਦੀ ਯਾਦ 'ਚ ਕੰਦੋਵਾਲੀ ਵਿਖੇ ਗੁਰਮਤਿ ਸਮਾਗਮ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।