18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਹੱਕ-ਸੱਚ ਦੀ ਜਿੱਤ ਹੋਈ-ਐਡਵੋਕੇਟ ਬਾਠ <br/>

ਅਜੀਤ ਡੈਸਕ 03-02-2026
ਬਾਬਾ ਬਕਾਲਾ ਸਾਹਿਬ, 2 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਅੱਜ ਜ਼ਮਾਨਤ ਹੋਣ ਨਾਲ ਹੱਕ ਸੱਚ ਦੀ ਜਿੱਤ ਹੋਈ ਹੈ ਅਤੇ ਵਿਰੋਧੀਆਂ ਦੇ ਮਨਸੂਬੇ ਫੇਲ ਹੋ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਸੀਨੀਅਰ ਆਗੂ ਐਡਵੋਕੇਟ ਬਿਕਰਮਜੀਤ ਸਿੰਘ ਬਾਠ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ: ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਿਹਾ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹੋਣ 'ਤੇ ਬਿਕਰਮ ਸਿੰਘ ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ 'ਤੇ ਸੂਬਾ ਸਰਕਾਰ ਅਤੇ ਵਿਰੋਧੀ ਪਾਰਟੀਆਂ ਦੀ ਰਾਤਾਂ ਦੀ ਨੀਂਦ ਉੱਡ ਗਈ ਹੈ |
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ ਸ: ਮਜੀਠੀਆ ਇਸ ਝੂਠੇ ਕੇਸ ਵਿਚੋਂ ਵੀ ਸੁਰਖਰੂ ਹੋਕੇ ਬਾਹਰ ਨਿਕਲਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ |

ਪਿਛਲੀ ਖ਼ਬਰ ਮਜੀਠੀਆ ਦੀ ਜ਼ਮਾਨਤ ਨਾਲ ਅਕਾਲੀ ਦਲ ਦੇ ਹੌਸਲੇ ਬੁਲੰਦ ਹੋਏ <br/> ਅਗਲੀ ਖ਼ਬਰ ਹਲਕਾ ਇੰਚਾਰਜ ਸੱਚਰ ਦੀ ਅਗਵਾਈ 'ਚ 6 ਦੀ ਜੰਡਿਆਲਾ ਰੈਲੀ 'ਚ ਕਰਾਂਗੇ ਵੱਡੀ ਸ਼ਮੂਲੀਅਤ : ਰਾਜੂ ਭੀਲੋਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।