24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਚੰਨੀ ਨੂੰ ਮੁੱਖ ਮੰਤਰੀ ਐਲਾਨੇ ਉੱਚ ਕਮਾਨ ਤਾਂ 2027 'ਚ ਕਾਂਗਰਸ ਦੀ ਬਣ ਸਕਦੀ ਸਰਕਾਰ-ਰਾਏਪੁਰ <br/>

ਅਜੀਤ ਡੈਸਕ 07-03-2026
ਨਵਾਂ ਪਿੰਡ, 6 ਮਾਰਚ (ਜਸਪਾਲ ਸਿੰਘ)-ਪੰਜਾਬ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉੱਚ ਕਮਾਨ ਸਾਬਕਾ ਮੁੱਖ ਮੰਤਰੀ ਪੰਜਾਬ ਤੇ ਸੰਸਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਤਾਂ ਸੂਬੇ 'ਚ ਕਾਂਗਰਸ ਦੀ ਸਰਕਰ ਸਕਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਦਰਜੀਤ ਸਿੰਘ ਰਾਏਪੁਰ ਕੋਆਰਡੀਨੇਟਰ ਪੰਜਾਬ ਪਰਦੇਸ ਕਾਂਗਰਸ ਕਮੇਟੀ ਐੱਸ.ਸੀ. ਵਿੰਗ ਵਲੋਂ ਆਪਣੇ ਗ੍ਰਹਿ ਵਿਖੇ ਹਲਕਾ ਜੰਡਿਆਲਾ ਕਾਂਗਰਸ ਵਰਕਰਾਂ ਨਾਲ ਕੀਤੀ ਗਈ ਮੀਟਿੰਗ ਮੌਕੇ ਕੀਤਾ ਗਿਆ | ਰਾਏਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਚਰਨਜੀਤ ਸਿੰਘ ਚੰਨੀ ਨੂੰ ਦੁਬਾਰਾ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ, ਕਿਉਂਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਨਾਲ ਹਰੇਕ ਵਰਗ ਦੀ ਪਹਿਲੀ ਪਸੰਦ ਮੁੱਖ ਮੰਤਰੀ ਵਜੋਂ ਚੰਨੀ ਹਨ | ਉਨ੍ਹਾਂ ਵਲੋਂ ਮਜ਼ਦੂਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਆਪਣੇ ਥੋੜ੍ਹੇ ਕਾਰਜ ਕਾਲ 'ਚ ਜੋ ਕੰਮ ਕੀਤੇ ਹਨ ਉਹ ਹੋਰਾਂ ਪਾਰਟੀਆਂ ਦੇ ਲੰਮਾ ਸਮਾਂ ਮੁੱਖ ਮੰਤਰੀ ਦੇ ਅਹੁਦੇ 'ਤੇ ਰਹਿ ਕੇ ਵੀ ਨਹੀਂ ਕਰ ਸਕੇ | ਚੰਨੀ ਸਰਕਾਰ ਵੇਲੇ ਹਰ ਵਰਗ ਦਾ ਬਿਜਲੀ ਬਿੱਲ ਮੁਆਫ ਹੋਇਆ ਸੀ | ਉਸ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਉਨ੍ਹਾਂ ਵਲੋਂ ਕਿਸਾਨਾਂ 'ਤੇ ਲਾਠੀ ਚਾਰਜ ਨਹੀਂ ਹੋਣ ਦਿੱਤਾ ਸੀ | ਰਾਏਪੁਰ ਨੇ ਦਾਅਵਾ ਕੀਤਾ ਕਿ ਚੰਨੀ ਤੋਂ ਇਲਾਵਾ ਹੋਰ ਕੋਈ ਕਾਬਲ ਮੁੱਖ ਮੰਤਰੀ ਦਾ ਚਿਹਰਾ ਨਹੀਂ ਹੈ | ਇਸ ਮੌਕੇ ਪ੍ਰਗਟ ਸਿੰਘ, ਕਾਬਲ ਸਿੰਘ, ਜਸਵਿੰਦਰ ਸਿੰਘ ਤੇ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਔਰਤ ਦਿਵਸ ਨੂੰ ਸਮਰਪਿਤ ਕਰਵਾਏ ਪ੍ਰੋਗਰਾਮ ਮੌਕੇ ਵਿਧਾਇਕ ਟੌਂਗ ਨੇ ਅਗਾਂਹਵਧੂ ਔਰਤਾਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਦਫ਼ਤਰਾਂ ਦੇ ਗੇੜੇ ਮਾਰਨ ਦੇ ਬਾਵਜੂਦ ਅੰਗਹੀਣ ਔਰਤ ਦੀ ਨਹੀਂ ਲੱਗ ਰਹੀ ਪੈਨਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।