19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਭਾਜਪਾ ਦੀ 14 ਦੀ ਬਦਲਾਅ ਰੈਲੀ ਪੰਜਾਬ ਦੇ ਸਿਆਸੀ ਸਮੀਕਰਨ ਬਦਲੇੇਗੀ : ਪ੍ਰਦੀਪ ਭੁੱਲਰ

ਅਜੀਤ ਡੈਸਕ 08-03-2026
ਮਜੀਠਾ, 7 ਮਾਰਚ (ਮਨਿੰਦਰ ਸਿੰਘ ਸੋਖੀ)-ਭਾਰਤੀ ਜਨਤਾ ਪਾਰਟੀ ਵਲੋਂ 14 ਮਾਰਚ ਨੂੰ ਮੋਗਾ ਵਿਖੇ ਬਦਲਾਅ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ਤੇ ਵਰਕਰਾਂ ਨੂੰ ਸੰਬੋਧਨ ਕਰਨ ਵਾਸਤੇ ਪਹੁੰਚ ਰਹੇ ਹਨ | ਇਸ ਰੈਲੀ ਵਿਚ ਸ਼ਾਮਲ ਹੋਣ ਲਈ ਪੰਜਾਬ ਭਰ ਦੀ ਭਾਜਪਾ ਲੀਡਰਸ਼ਿਪ ਪੱਬਾਂ ਭਾਰ ਹੋਈ ਪਈ ਹੈ ਅਤੇ ਇਸ ਰੈਲੀ ਨੂੰ ਕਾਮਯਾਬ ਕਰਨ ਲਈ ਆਗੂ ਪਿੰਡ ਪੱਧਰ ਤੱਕ ਵਰਕਰਾਂ ਨੂੰ ਲਾਮਬਧ ਕਰ ਰਹੇ ਹਨ | ਇਸੇ ਸਿਲਸਿਲੇ ਤਹਿਤ ਹਲਕਾ ਮਜੀਠਾ ਦੇ ਭਾਜਪਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਵੀ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਪਿੰਡ ਪੱਧਰ 'ਤੇ ਜਾ ਕੇ ਰੈਲੀ ਪ੍ਰਤੀ ਲਾਮਬੱਧ ਕਰ ਰਹੇ ਹਨ | ਭੁੱਲਰ ਨੇ ਅੱਜ ਮਜੀਠਾ ਵਿਖੇ ਪਾਰਟੀ ਦੇ ਸਰਕਲ ਪ੍ਰਧਾਨਾਂ ਅਤੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਰੈਲੀ ਵਾਸਤੇ ਡਿਊਟੀਆਂ ਲਗਾਈਆਂ ਗਈਆਂ | ਗੱਲਬਾਤ ਕਰਦਿਆਂ ਭੁੱਲਰ ਨੇ ਕਿਹਾ ਕਿ ਭਾਜਪਾ ਦੀ ਮੋਗਾ ਰੈਲੀ ਪੰਜਾਬ ਵਿਚ ਸਿਆਸੀ ਸਮੀਕਰਨ ਬਦਲ ਦੇਵੇਗੀ ਅਤੇ ਭਾਜਪਾ ਵਰਕਰਾਂ ਵਿਚ ਇਕ ਨਵੀਂ ਚੇਤਨਾ ਪੈਦਾ ਕਰੇਗੀ | ਇਸ ਮੌਕੇ ਰਾਕੇਸ਼ ਕੁਮਾਰ ਪੱਪਾ ਸਰਕਲ ਪ੍ਰਧਾਨ ਮਜੀਠਾ, ਗੁਰਮੁੱਖ ਸਿੰਘ ਕਾਦਰਾਬਾਦ ਸਰਕਲ ਪ੍ਰਧਾਨ ਚਵਿੰਡਾ ਦੇਵੀ, ਕੰਵਰਸ਼ੇਰ ਸਿੰਘ ਸਰਕਲ ਪ੍ਰਧਾਨ ਨਾਗ ਕਲਾਂ, ਜੋਗਾ ਸਿੰਘ ਸਰਕਲ ਪ੍ਰਧਾਨ ਮੱਤੇਵਾਲ, ਦਵਿੰਦਰ ਸਿੰਘ ਕਾਲਾ ਮਾਹਲਾ ਸੈਕਟਰੀ, ਸੁਰਿੰਦਰ ਸਿੰਘ ਗੋਲਡੀ ਚੌਹਾਨ, ਮੈਡਮ ਸੁਨੀਤਾ, ਜਸਬੀਰ ਕੌਰ, ਗੁਰਪ੍ਰੀਤ ਸਿੰਘ ਤਨੇਲ, ਸੁਰਜੀਤ ਸਿੰਘ ਭੋਆ, ਬਿਕਰਮ ਸਿੰਘ ਵਿੱਕੀ ਮਜੀਠਾ, ਵੀਰ ਸਿੰਘ ਚਾਟੀਵਿੰਡ ਲੇਹਲ, ਬਾਲ ਕਿ੍ਸ਼ਨ ਸ਼ਰਮਾ ਮਜੀਠਾ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਵੇ ਸਰਕਾਰ : ਕਾਲੇਕੇ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਦੀ ਅਗਵਾਈ ਹੇਠ ਪਿੰਡ ਨਾਨਕਪੁਰਾ ਥੇਹ ਦੀਆਂ ਗਲੀਆਂ ਨਾਲੀਆਂ ਬਣਾਉਣ ਦਾ ਕੰਮ ਜ਼ੋਰਾਂ ਨਾਲ ਜਾਰੀ-ਮਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।