ਚੌਂਕ ਮਹਿਤਾ, 25 ਮਾਰਚ (ਧਰਮਿੰਦਰ ਸਿੰਘ ਭੰਮਰਾ)-ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਆਦੋਵਾਲੀ ਵਿਖੇ ਨੈਸ਼ਨਲ ਹਾਈਵੇ 503-ਏ ਤੋਂ ਆਦੋਵਾਲੀ ਸੂਏ ਦੇ ਨਾਲ-ਨਾਲ ਪਿੰਡ ਉਦੋਨੰਗਲ ਤੱਕ ਜਾਂਦੀ ਸੜਕ ਨੂੰ ਬਣਾਉਣ ਦੇ ਕੰਮ ਦਾ ਮੌਕੇ 'ਤੇ ਜਾ ਕੇ ਨਿਰੀਖਣ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ 800 ਮੀਟਰ ਲੰਮੀ ਇਸ ਸੜਕ ਨੂੰ ਬਣਾਉਣ ਉੱਪਰ 21.28 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਭਰ ਵਿਚ ਨਵੀਆਂ ਸੜਕਾਂ ਬਣਾਉਣ ਦਾ ਕੰਮ ਵੱਡੀ ਪੱਧਰ 'ਤੇ ਚੱਲ ਰਿਹਾ ਹੈ ਅਤੇ 45,000 ਕਿੱਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਆਦੋਵਾਲੀ ਵਿਖੇ ਬਣ ਰਹੀ ਸੜਕ ਦਾ ਨਿਰੀਖਣ ਕੀਤਾ ਹੈ ਅਤੇ ਇਹ ਸੜਕ ਬਹੁਤ ਵਧੀਆ ਢੰਗ ਨਾਲ ਬਣ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ 5 ਸਾਲ ਤੱਕ ਉਸ ਸੜਕ ਦੀ ਦੇਖ-ਰੇਖ ਦੀ ਜ਼ਿੰਮੇਵਾਰੀ ਵੀ ਦਿੱਤੀ ਜਾਂਦੀ ਹੈ ਅਤੇ ਜੇਕਰ ਸਮੇਂ ਤੋਂ ਪਹਿਲਾਂ ਇਹ ਸੜਕ ਟੁੱਟੇਗੀ ਤਾਂ ਉਸ ਨੂੰ ਠੇਕੇਦਾਰ ਵਲੋਂ ਬਣਾਇਆ ਜਾਵੇਗਾ | ਇਸ ਮੌਕੇ ਚੇਅਰਮੈਨ ਡਾ. ਗੁਰਵਿੰਦਰ ਸਿੰਘ ਰੰਧਾਵਾ ਖੱਬੇਰਾਜਪੂਤਾਂ, ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਘੁਹਾਟਵਿੰਡ, ਬਲਾਕ ਪ੍ਰਧਾਨ ਜਰਮਨ ਉਦੋਨੰਗਲ, ਸਰਪੰਚ ਪਰਮਜੀਤ ਕੌਰ, ਜਥੇ. ਹਰਜੀਤ ਸਿੰਘ ਮਹਿਤੀਆ, ਸਰਪੰਚ ਅਜੇ ਗਾਂਧੀ, ਬਲਜੀਤ ਸਿੰਘ ਚਾਹਲ (ਜਨਰਲ ਸੈਕਟਰੀ ਪੰਜਾਬ), ਹਲਕਾ ਕੋਆਰਡੀਨੇਟਰ ਦਇਆ ਸਿੰਘ ਮਹਿਤਾ, ਹਲਕਾ ਕੋਆਰਡੀਨੇਟਰ ਜੁਗਰਾਜ ਸਿੰਘ ਵੜੈਚ, ਦਵਿੰਦਰ ਸਿੰਘ ਨੰਗਲੀ ਸਰਪੰਚ ਪ੍ਰਗਟ ਸਿੰਘ ਬੁੱਟਰ, ਸਰਪੰਚ ਗੁਰਵੇਲ ਸਿੰਘ ਜਲਾਲ, ਰਣਜੀਤ ਸਿੰਘ ਰਾਣਾ ਸ਼ਾਹ ਧਰਦਿਉ, ਸਰਪੰਚ ਬਲਵਿੰਦਰ ਸਿੰਘ ਰਜਧਾਨ, ਸਰਪੰਚ ਮਨਜੀਤ ਸਿੰਘ ਫੌਜੀ, ਸਰਪੰਚ ਰਣਜੀਤ ਸਿੰਘ ਮਹਿਤਾ ਆਦਿ ਹਾਜ਼ਰ ਸਨ |