ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵੀ ਦਰਿਆ ਤੋਂ ਪਾਰ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਬਿਲਕੁਲ ਨੇੜੇ ਖੇਤੀ ਕਰਦੇ ਕਿਸਾਨਾਂ ਦੀ ਵੱਡੀ ਮੁਸ਼ਕਿਲ ਨੂੰ ਦੂਰ ਕਰਦਿਆਂ ਸਰਹੱਦੀ ਪਿੰਡਾਂ ਦੇ ਕਿਸਾਨਾਂ ਨੂੰ 10 ਲੱਖ ਦੀ ਲਾਗਤ ਨਾਲ ਤਿਆਰ 2 ਵੱਡੇ ਬੇੜੇ ਦਿੱਤੇ | ਇਸ ਮੌਕੇ ਵਿਧਾਇਕ ਧਾਲੀਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਰਾਵੀ ਦਰਿਆ ਤੋਂ ਪਾਰ ਜੋ ਕਿਸਾਨ ਆਪਣੀਆਂ ਜ਼ਮੀਨਾਂ 'ਤੇ ਖੇਤੀ ਕਰਦੇ ਹਨ, ਇਹ ਬੇੜੇ ਉਨ੍ਹਾਂ ਕਿਸਾਨਾਂ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ, ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਮੇਰੇ ਵਲੋਂ ਦਿੱਤੇ ਵੱਡੇ ਬੇੜੇ ਪਾਣੀ ਵਿਚ ਰੁੜ ਗਏ ਸਨ, ਜਿਸ ਕਾਰਨ ਉਨ੍ਹਾਂ ਨੂੰ ਦਰਿਆ ਤੋਂ ਪਾਰ ਆਉਣ-ਜਾਣ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਇਸ ਮੌਕੇ ਸਰਪੰਚ ਨੀਤਿਸ਼ ਸ਼ਾਹ ਚੱਕਬਾਲਾ ਅਤੇ ਸਰਪੰਚ ਜਸਜੀਤ ਸਿੰਘ ਬੱਬੂ ਬੱਲ ਲੱਭੇ ਦਰਿਆ ਤੇ ਇਲਾਕੇ ਦੇ ਹੋਰਨਾਂ ਕਿਸਾਨਾਂ ਵਲੋਂ ਵਿਧਾਇਕ ਧਾਲੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਕਿਸਾਨਾਂ ਲਈ ਵੱਡੀ ਰਾਹਤ ਲੈ ਕੇ ਆਇਆ ਹੈ | ਇਸ ਮੌਕੇ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਸਾਹੋਵਾਲ, ਦਿਲਬਾਗ ਸਿੰਘ ਖਹਿਰਾ, ਗੁਰਵਿੰਦਰ ਸਿੰਘ ਹੈਪੀ, ਪੂਰਨ ਸਿੰਘ, ਜਗਤਾਰ ਸਿੰਘ, ਕਾਲਾ ਸਿੰਘ ਪੰਚ, ਸੁਰਜੀਤ ਸਿੰਘ, ਸੁਖਪ੍ਰੀਤ ਸਿੰਘ, ਤਰਸੇਮ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜਸਕਰਨ ਸਿੰਘ, ਲਖਵਿੰਦਰ ਸਿੰਘ, ਜਗਬੀਰ ਸਿੰਘ ਅਤੇ ਬਲਦੇਵ ਸਿੰਘ ਆਦਿ ਹਾਜ਼ਰ ਸਨ |