25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਭਲਾਈਪੁਰ ਵਲੋਂ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ

ਅਜੀਤ ਡੈਸਕ 26-03-2026
ਬਾਬਾ ਬਕਾਲਾ ਸਾਹਿਬ, 25 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਨਾਲ ਇਕ ਅਹਿਮ ਮੁਲਾਕਾਤ ਕੀਤੀ, ਉਨ੍ਹਾਂ ਇਸ ਮੌਕੇ ਜਿੱਥੇ ਹਲਕੇ ਸੰਬੰਧੀ ਰਾਜਨੀਤਿਕ ਅਤੇ ਸਮਾਜਿਕ ਮੁੱਦਿਆਂ ਵਿਚਾਰ ਚਰਚਾਵਾਂ ਕੀਤੀਆਂ, ਉਥੇ ਸ: ਬਾਜਵਾ ਨੂੰ ਦੱਸਿਆ ਕਿ ਹਲਕੇ 'ਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਸਥਿਤੀ ਵਿਚ ਹੈ ਅਤੇ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਹਲਕੇ ਤੋਂ ਕਾਂਗਰਸ ਦਾ ਉਮੀਦਵਾਰ ਪੂਰੀ ਸ਼ਾਹੀ ਠਾਠ ਨਾਲ ਜਿੱਤ ਪ੍ਰਾਪਤ ਕਰੇਗਾ | ਪ੍ਰਤਾਪ ਸਿੰਘ ਬਾਜਵਾ ਨੇ ਸੰਤੋਖ ਸਿੰਘ ਭਲਾਈਪੁਰ ਦੀ ਪਿੱਠ ਥਾਪੜੀ ਅਤੇ ਹੋਰ ਵੀ ਉਤਸ਼ਾਹ ਨਾਲ ਕੰਮ ਕਰਦੇ ਰਹਿਣ ਲਈ ਕਿਹਾ | ਮੁਲਾਕਾਤ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ: ਭਲਾਈਪੁਰ ਨੇ ਕਿਹਾ ਕਿ ਸ: ਬਾਜਵਾ ਨਾਲ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਗੱਲਬਾਤ ਹੋਈ ਹੈ | ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ 2027 ਦੀਆਂ ਚੋਣਾਂ ਵਿਚ ਵੀ ਕਾਂਗਰਸ ਨੂੰ ਸੱਤਾ ਸੌਂਪਣ ਦੇ ਰੌਂਅ ਵਿਚ ਹਨ | ਇਸ ਮੌਕੇ ਸ: ਭਲਾਈਪੁਰ ਨਾਲ ਹਰਪਾਲ ਸਿੰਘ ਜਲਾਲਾਬਾਦ, ਯੂਥ ਆਗੂ ਪ੍ਰਭ ਥੋਥੀਆਂ, ਦਲਜੀਤ ਸਿੰਘ ਭੱਪੀ ਸਾ: ਸਰਪੰਚ ਵਡਾਲਾ ਖੁਰਦ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ, ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂ ਚੱਕ, ਚੇਅਰਮੈਨ ਬਲਕਾਰ ਸਿੰਘ ਬੱਲ, ਗੁਰਦਿਆਲ ਸਿੰਘ ਕੰਗ ਬੁਟਾਰੀ, ਪ੍ਰਧਾਨ ਅਰਸ਼ ਬੱਲ, ਗੁਰਮੇਜ ਸਿੰਘ ਚੀਮਾਂ, ਨਿਰਮਲ ਸਿੰਘ ਪੱਡਾ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਭਾਈ ਬਲਵਿੰਦਰ ਸਿੰਘ ਕਾਹਲਵਾਂ ਦਾ ਸਨਮਾਨ ਅਗਲੀ ਖ਼ਬਰ ਰਈਆ ਵਿਖੇ ਧੂਮ ਧਾਮ ਨਾਲ ਕੱਢੀ ਗਈ ਸ੍ਰੀ ਰਾਮ ਨੌਮੀ ਦੀ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।