ਰਈਆ, 25 ਮਾਰਚ (ਸ਼ਰਨਬੀਰ ਸਿੰਘ ਕੰਗ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਵਿਚ ਰੈਲੀਆਂ ਕਰਨ ਦਾ ਜੋ ਸਿਲਸਿਲਾ ਅਰੰਭ ਕੀਤਾ ਗਿਆ ਹੈ, ਇਸੇ ਹੀ ਕੜੀ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ, ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਵਿਚ ਰਈਆ ਵਿਖੇ ਇਕ ਬਹੁਤ ਵੱਡੀ ਰੈਲੀ ਕਰਵਾਈ ਜਾ ਰਹੀ ਹੈ ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਸਮੁੱਚੀ ਅਕਾਲੀ ਲੀਡਰਸ਼ਿਪ ਪਹੁੰਚ ਰਹੀ ਹੈ | ਇਸ ਰੈਲੀ ਦੀ ਤਿਆਰੀ ਸਬੰਧੀ ਹਲਕਾ ਬਾਬ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਲੱਖਾ ਸਿੰਘ ਫੌਜੀ ਪੱਡੇ ਦੇ ਗ੍ਰਹਿ ਵਿਖੇ ਇੱਕ ਮੀਟਿੰਗ ਕਰਵਾਈ ਗਈ ਜਿਸ ਵਿਚ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਉਚੇਚੇ ਤੌਰ 'ਤੇ ਪੁੱਜੇ ਤੇ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਅਕਾਲੀ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਇਸ ਰੈਲੀ ਵਿਚ ਪਹੁੰਚ ਕੇ ਅਕਾਲੀ ਲੀਡਰਸ਼ਿਪ ਦੇ ਵਿਚਾਰ ਸੁਨਣ ਲਈ ਪ੍ਰੇਰਿਆ | ਇਸ ਮੌਕੇ ਜਥੇਦਾਰ ਲੱਖਾ ਸਿੰਘ ਅਤੇ ਸਮੂਹ ਅਕਾਲੀ ਵਰਕਰਾਂ ਨੇ ਵੱਡੀ ਗਿਣਤੀ ਵਿਚ ਰੈਲੀ ਵਿਚ ਪੁੱਜਣ ਦਾ ਜਥੇਦਾਰ ਜਲਾਲਉਸਮਾ ਨੂੰ ਯਕੀਨ ਦਿਵਾਇਆ | ਇਸ ਮੌਕੇ ਸਰਵਨ ਸਿੰਘ ਪੀਲੋ ਕਾਂਗਰਸ ਨੂੰ ਛੱਡ ਕੇ ਸਾਰਾ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਜਥੇਦਾਰ ਜਲਾਲ ਉਸਮਾ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਚਨ ਸਿੰਘ ਨੰਬਰਦਾਰ, ਸੁਰਜੀਤ ਸਿੰਘ ਮਾਸਟਰ, ਰਵੀ ਦੀਪ ਸਿੰਘ ਸਰਪੰਚ, ਜਸ਼ਨ ਪ੍ਰੀਤ ਸਿੰਘ ਪੱਡਾ, ਸਰਵਣ ਸਿੰਘ ਫੌਜੀ, ਹਰਭਜਨ ਸਿੰਘ ਮੈਂਬਰ, ਲਖਬੀਰ ਸਿੰਘ, ਬਲਦੇਵ ਸਿੰਘ ਥਾਣੇਦਾਰ, ਅਜੀਤ ਸਿੰਘ, ਅਜੈਬ ਸਿੰਘ, ਗੁਰਮੇਜ ਸਿੰਘ, ਜਗਤਾਰ ਸਿੰਘ ਸਰਪੰਚ, ਅਰਸ਼ ਵਿਰਕ, ਅਰਸ਼ ਪੱਡਾ, ਦਲਜੀਤ ਸਿੰਘ, ਅਗਮ ਵਿਰਕ, ਬਿੱਟੂ ਲੰਬੜਦਾਰ, ਸਾਬਾ ਫੌਜੀ, ਸਾਜਨ ਪੱਡਾ, ਗੁਰਮੁਖ ਸਿੰਘ, ਜਗਦੀਪ ਸਿੰਘ ਅਤੇ ਹੋਰ ਬਹੁਤ ਸਾਰੇ ਅਕਾਲੀ ਵਰਕਰ ਹਾਜ਼ਰ ਸਨ |