ਬਾਬਾ ਬਕਾਲਾ ਸਾਹਿਬ, 25 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ 41 ਸਾਲਾਂ ਤੋਂ ਨਿਰੰਤਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਸੇਵਾਵਾਂ ਨਿਭਾਉਣ ਵਾਲੀ ਚਰਚਿੱਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਪਿ੍ੰ: ਰਘਬੀਰ ਸਿੰਘ ਸੋਹਲ ਦਾ ਕਹਾਣੀ ਸੰਗ੍ਰਹਿ 'ਯਾਦਾਂ ਦੀਆਂ ਉੱਡਣ ਤਸ਼ਤਰੀਆਂ' ਦਾ ਲੋਕ ਅਰਪਿਤ ਸਮਾਗਮ 29 ਮਾਰਚ 2026, ਐਤਵਾਰ, ਸਵੇਰੇ 10 ਵਜੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ, ਚੂੰਗ (ਅੰਮਿ੍ਤਸਰ) ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸਭਾ ਦੇ ਪ੍ਰਧਾਨ ਸੰਤੋਖ ਸਿੰਘ ਗੁਰਾਇਆ ਨੇ ਦਿੱਤੀ |