ਬਾਬਾ ਬਕਾਲਾ ਸਾਹਿਬ, 25 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੱਖ ਜੀਵਨ ਜਾਚ ਸੰਸਥਾ ਪੰਜਾਬ, ਬਾਬਾ ਬਕਾਲਾ ਸਾਹਿਬ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖਾਲਸਾ ਐੱਮ. ਏ. ਨੇ ਸੰਸਥਾ ਵਲੋਂ ਹਾਲ ਈ ਵਿਚ ਸ਼੍ਰੋਮਣੀ ਕਮੇਟੀ ਦੇ ਨਵ ਨਿਯੁਕਤ ਸਕੱਤਰ ਭਾਈ ਬਲਵਿੰਦਰ ਸਿੰਘ ਕਾਹਲਵਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਭਾਈ ਹਰਪ੍ਰੀਤ ਸਿੰਘ ਖਾਲਸਾ ਐੱਮ. ਏ. ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੁਰ ਅੰਦੇਸ਼ੀ ਸਦਕਾ, ਸ਼੍ਰੋਮਣੀ ਕਮੇਟੀ ਨੇ ਭਾਈ ਬਲਵਿੰਦਰ ਸਿੰਘ ਕਾਹਲਵਾਂ ਨੂੰ ਜਥੇਬੰਦੀ ਦਾ ਬਤੌਰ ਸਕੱਤਰ ਬਣਾਕੇ ਇਕ ਵੱਡੀ ਅਤੇ ਅਹਿਮ ਜਿੰਮੇਵਾਰੀ ਸੌਂਪੀ ਹੈ, ਜਿਸ ਨਾਲ ਸਿੱੱਖੀ ਲਹਿਰ ਹੋਰ ਪ੍ਰਚੰਡ ਹੋਵੇਗੀ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਕਈ ਅਹਿਮ ਕਾਰਜ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਮਨਜੀਤ ਸਿੰਘ ਠੁਕਰਾਲ, ਸੁਖਦੇਵ ਸਿੰਘ ਔਜਲਾ, ਸੂਬੇਦਾਰ ਹਰਜੀਤ ਸਿੰਘ, ਕੌਂਸਲਰ ਸੁਖਚੈਨ ਸਿੰਘ ਗਿੱਲ, ਮਨਪ੍ਰ੍ਰੀਤ ਸਿੰਘ ਭੁੱਲਰ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |