ਜੇਠੂਵਾਲ/ਨਵਾਂ ਪਿੰਡ, 25 ਮਾਰਚ (ਮਿੱਤਰਪਾਲ ਸਿੰਘ ਰੰਧਾਵਾ, ਜਸਪਾਲ ਸਿੰਘ)-ਕਾਰ ਸੇਵਾ ਵਾਲੇ ਸੰਤ ਬਾਬਾ ਸਰਦਾਰ ਸਿੰਘ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮੱਖਣਵਿੰਡੀ ਵਿਖੇ ਕਾਰ ਸੇਵਾ ਵਾਲੇ ਸੰਤ ਬਾਬਾ ਅਜੈਬ ਸਿੰਘ ਮੱਖਣਵਿੰਡੀ ਵਾਲਿਆਂ ਦੀ ਦੂਸਰੀ ਬਰਸੀ ਨੂੰ ਸਮਰਪਿਤ ਕਰਵਾਏ ਸ਼ਹੀਦੀ ਸਮਾਗਮ ਦੌਰਾਨ ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ, ਮੈਨੇਜਰ ਹਰਵਿੰਦਰ ਸਿੰਘ ਸਤਲਾਨੀ ਸਾਹਿਬ, ਸ਼ੋ੍ਰਮਣੀ ਕਮੇਟੀ ਦੇ ਮੁੱਖ ਬੁਲਾਰੇ, ਅਮਨਦੀਪ ਸਿੰਘ ਸਿਆਲੀ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਕੰਵਲਜੀਤ ਸਿੰਘ ਉਦੋਕੇ ਨਾਗੀਆਣਾ ਸਾਹਿਬ ਸਮੇਤ ਹੋਰ ਪੁੱਜੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਿਰੋਪਾਓ ਭੇਟ ਕਰਦਿਆਂ ਕਿਹਾ ਕਿ ਬਾਬਾ ਅਜੈਬ ਸਿੰਘ ਦੀ ਮਿੱਠੀ ਯਾਦ 'ਚ ਕਰਵਾਏ ਸ਼ਹੀਦੀ ਸਮਾਗਮ ਦੌਰਾਨ ਸੰਤਾਂ ਮਹਾਂਪੁਰਸ਼ਾਂ ਤੇ ਗੁਰੂ ਘਰ ਦੀਆਂ ਸੰਗਤਾਂ ਵਲੋਂ ਦਿੱਤੇ ਸਹਿਯੋਗ ਦੇ ਹਮੇਸ਼ਾਂ ਰਿਣੀ ਰਹਾਂਗੇ ਅਤੇ ਅੱਗੋਂ ਤੋਂ ਵੀ ਸਹਿਯੋਗ ਦਿੰਦੇ ਰਹਾਂਗਾ ਅਤੇ ਸੰਗਤਾਂ ਨੇ ਤਨ ਮਨ ਨਾਲ ਸੇਵਾ ਕਰਕੇ ਆਪਣਾ ਜੀਵਨ ਸਫਲ ਬਣਾਇਆ | ਇਸ ਮੌਕੇ ਸਾਬਕਾ ਸਰਪੰਚ ਅੰਗਰੇਜ਼ ਸਿੰਘ, ਬਾਬਾ ਮੇਜਰ ਸਿੰਘ ਟਾਹਲੀ ਸਾਹਿਬ, ਬਾਬਾ ਗੁਰਮੀਤ ਸਿੰਘ, ਸਾਬਕਾ ਮੈਨੇਜਰ ਹਰਜੀਤ ਸਿੰਘ ਭੋਆ, ਬਾਬਾ ਸੁੱਖਾ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ ਭੰਗਾਲੀ, ਸੰਤੋਖ ਸਿੰਘ ਢੱਡੇ, ਜਥੇਦਾਰ ਗੁਰਦਿਆਲ ਸਿੰਘ ਡੇਹਰੀਕੇ, ਹਰਜਿੰਦਰ ਸਿੰਘ ਡੇਹਰੀਕੇ, ਚਾਚਾ ਸੁਭਾਸ਼ ਚਵਿੰਡਾ ਦੇਵੀ, ਬਾਬਾ ਨਿਰਮਲ ਸਿੰਘ ਯੂ. ਪੀ., ਕੇਵਲ ਸਿੰਘ ਭੋਆ, ਗੁਰਕੀਰਤ ਸਿੰਘ ਬੱਲ, ਹਰਪ੍ਰੀਤ ਸਿੰਘ, ਸ਼ਾਮ ਸਿੰਘ ਅਲਕੜੇ ਸਮੇਤ ਹੋਰ ਗੁਰੂ ਘਰ