15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਵਿਧਾਇਕ ਧਾਲੀਵਾਲ ਨੇ ਸਰਹੱਦੀ ਪਿੰਡ ਘੋਨੇਵਾਹਲਾ ਦੀ ਸਰਕਾਰੀ ਡਿਸਪੈਂਸਰੀ ਨੂੰ 25 ਲੱਖ ਰੁਪਏ ਦਿੱਤੇ

ਅਜੀਤ ਡੈਸਕ 28-03-2026
ਰਮਦਾਸ, 27 ਮਾਰਚ (ਜਸਵੰਤ ਸਿੰਘ ਵਾਹਲਾ)-ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਰਹੱਦੀ ਪਿੰਡ ਘੋਨੇਵਾਹਲਾ, ਮਾਛੀਵਾਹਲਾ, ਸਹਿਜਾਦਾ, ਜੱਟਾ, ਪੱਸ਼ੀਆ ਆਦਿ ਪਿੰਡਾਂ 'ਚ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਹ ਚਾਰ ਸਾਲ ਵਿਚ ਹੀ ਸਾਰੇ ਪੂਰੇ ਕਰ ਦਿੱਤੇ ਹਨ | ਜਿਸ ਵਿਚ 10 ਲੱਖ ਰੁਪਏ ਦਾ ਸਿਹਤ ਬੀਮਾ ਸਹੂਲਤ, 40,000 ਕਿੱਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਮੁੜ ਨਿਰਮਾਣ ਕਰਨਾ, 9000 ਪੇਂਡੂ ਖੇਡ ਸਟੇਡੀਅਮ ਬਣਾਏ, ਹਰ ਮਹੀਨੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1500 ਰੁਪਏ ਤੇ ਜਰਨਲ ਜਾਤੀ ਦੀਆਂ ਨੂੰ 1000 ਰੁਪਏ ਦਿੱਤਾ ਜਾਵੇਗਾ ਤੇ ਬੇਰੁਜਗਾਰਾਂ ਨੂੰ 65000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | ਵਿਧਾਇਕ ਧਾਲੀਵਾਲ ਨੇ ਪਿੰਡ ਘੋਨੇਵਾਹਲਾ ਦੀ ਸਰਕਾਰੀ ਡਿਸਪੈਂਸਰੀ ਨੂੰ 25 ਲੱਖ ਰੁਪਏ ਵੀ ਦਿੱਤੇ ਜਿਸ ਨਾਲ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲ ਸਕਣਗੀਆਂ | ਇਸ ਦੌਰਾਨ ਚੇਅਰਮੈਨ ਪਿ੍ਥਵੀਪਾਲ ਸਿੰਘ ਵਾਹਲਾ ਨੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪੀ. ਏ. ਮੁਖਤਾਰ ਸਿੰਘ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਨਗਰ ਕੌਂਸਲ ਰਮਦਾਸ ਦੇ ਪ੍ਰਧਾਨ ਦਿਨੇਸ਼ ਕੁਮਾਰ ਸੋਨੀ, ਸਰਪੰਚ ਸੰਤੋਖ ਸਿੰਘ ਜੋਹਾਲ, ਪ੍ਰਗਟ ਸਿੰਘ ਰਮਦਾਸ, ਅਮਰੀਕ ਸਿੰਘ ਢਿੱਲੋਂ, ਮਾ: ਦਲਬੀਰ ਸਿੰਘ ਸਹਿਜਾਦਾ, ਸਰਪੰਚ ਪੰਜਾਬ ਸਿੰਘ ਪੱਸ਼ੀਆ, ਨੰਬਰਦਾਰ ਰਵਿੰਦਰਪਾਲ ਸਿੰਘ ਘੋਨੇਵਾਹਲਾ, ਸਾਬਕਾ ਸਰਪੰਚ ਕਾਬਲ ਸਿੰਘ, ਸਰਪੰਚ ਗੁਰਦਿਆਲ ਸਿੰਘ ਜੱਟਾ, ਸਰਦੂਲ ਸਿੰਘ, ਬਲਬੀਰ ਸਿੰਘ, ਮਾ: ਗੁਰਮੀਤ ਸਿੰਘ, ਹਰਵਿੰਦਰ ਸਿੰਘ, ਫੌਜੀ ਗੁਰਮੀਤ ਸਿੰਘ, ਲਖਬੀਰ ਸਿੰਘ ਲੱਖਾ, ਕੁਲਵੰਤ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪਿੰਡ ਹਿਦਾਇਤਪੁਰਾ 'ਚ ਵਿੱਤੀ ਸਾਖਰਤਾ ਕੈਂਪ ਲਗਾਇਆ ਅਗਲੀ ਖ਼ਬਰ ਮਾਤਾ ਜਸਬੀਰ ਕੌਰ ਜੇਠੂਵਾਲ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।