27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਦੀ ਮੀਟਿੰਗ 'ਚ ਕਿਸਾਨਾਂ ਦੇ ਟਰਾਂਸਫ਼ਾਰਮਰਾਂ 'ਚੋਂ ਤੇਲ ਤੇ ਕੀਮਤੀ ਸਾਮਾਨ ਚੋਰੀ ਹੋਣ 'ਤੇ ਡੂੰਘੀ ਚਿੰਤਾ ਪ੍ਰਗਟਾਈ

ਅਜੀਤ ਡੈਸਕ 30-03-2026

ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਦੀ ਅਹਿਮ ਮੀਟਿੰਗ ਕੌਮੀ ਪ੍ਰਧਾਨ ਮਨਜੀਤ ਸਿੰਘ ਬਾਠ ਦੀ ਅਗਵਾਈ ਹੇਠ ਸੰਸਥਾ ਦੇ ਮੁੱਖ ਦਫ਼ਤਰ ਨੇੜੇ ਦਾਣਾ ਮੰਡੀ ਪਿੰਡ ਰਿਆੜ ਵਿਖੇ ਹੋਈ, ਜਿਸ ਵਿਚ ਸੰਸਥਾ ਦੇ ਵੱਡੀ ਗਿਣਤੀ 'ਚ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਦੌਰਾਨ ਹਾਜ਼ਰ ਸਮੂਹ ਮੈਂਬਰਾਂ ਨੇ ਕਿਸਾਨੀ ਮਸਲਿਆਂ ਸੰਬੰਧੀ ਖੁੱਲ੍ਹ ਕੇ ਵਿਚਾਰ ਵਟਾਂਦਰਾ ਕਰਦਿਆਂ ਆਏ ਦਿਨ ਹੀ ਕਿਸਾਨਾਂ ਦੀਆਂ ਮੋਟਰਾਂ ਯਤੇ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤੇਲ ਅਤੇ ਹੋਰ ਕੀਮਤੀ ਸਾਮਾਨ ਚੋਰੀ ਹੋਣ ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਚੋਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਅਜਨਾਲਾ ਖੇਤਰ ਵਿਚ ਆਏ ਦਿਨ ਹੀ ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਛੋਟੇ ਟਰਾਂਸਫ਼ਾਰਮਰਾਂ ਵਿਚੋਂ ਤੇਲ ਅਤੇ ਹੋਰ ਕੀਮਤੀ ਸਾਮਾਨ ਚੋਰੀ ਕੀਤਾ ਜਾ ਰਿਹਾ ਹੈ, ਜਿਸ ਕਾਰਨ ਜਿੱਥੇ ਕਿਸਾਨਾਂ ਨੂੰ ਆਰਥਿਕ ਸੱਟ ਵੱਜਦੀ ਹੈ ਅਤੇ ਖੱਜਲ ਖੁਆਰੀ ਹੁੰਦੀ ਹੈ ਉੱਥੇ ਹੀ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਪੁਲਿਸ ਪ੍ਰਸ਼ਾਸਨ ਕੋਲੋਂ ਵੀ ਮੰਗ ਕੀਤੀ ਕਿ ਟਰਾਂਸਫ਼ਾਰਮਰਾਂ ਵਿਚੋਂ ਤੇਲ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਦੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਸੁੱਟਿਆ ਜਾਵੇ। ਇਸ ਮੌਕੇ ਨਰਿੰਦਰਪਾਲ ਸਿੰਘ ਢਿੱਲੋਂ ਬੈਂਕ ਵਾਲੇ, ਡਾ: ਕੁਲਵੰਤ ਸਿੰਘ ਨਿੱਝਰ, ਸੁਰਿੰਦਰ ਬੱਬੂ ਮਹਾਜਨ, ਕਰਮਜੀਤ ਸਿੰਘ ਗੋਲਡੀ ਰਿਆੜ, ਸਾਬਿਬਜੀਤ ਸਿੰਘ ਭੱਖਾ, ਨਿਰਮਲਜੀਤ ਸਿੰਘ ਸੰਧੂ, ਸੁਖਵਿੰਦਰ ਸਿੰਘ ਪੰਜਗਰਾਈਆਂ, ਬਲਕਾਰ ਸਿੰਘ ਬਾਜਵਾ, ਡਾ: ਜਸਬੀਰ ਸਿੰਘ ਭਿੰਡੀਆਂ, ਜਸਪਾਲ ਸਿੰਘ ਸਹਿੰਸਰੀਆ, ਜਸਵੰਤ ਸਿੰਘ, ਸੁਖਦੇਵ ਸਿੰਘ ਮੋਤਲਾ, ਰਾਜਦਵਿੰਦਰ ਸਿੰਘ, ਸੋਹਣ ਲਾਲ ਦਿਆਲਪੁਰਾ, ਮੁਹੱਬਤਪਾਲ ਸਿੰਘ ਸਰਾਏ, ਗੁਰਜੀਤ ਸਿੰਘ, ਪਰਗਟ ਸਿੰਘ, ਬਚਿੱਤਰ ਸਿੰਘ, ਅੰਗਰੇਜ਼ ਸਿੰਘ, ਹਰਦਿਆਲ ਸਿੰਘ ਬੋਹਲੀਆਂ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ <br/> ਅਗਲੀ ਖ਼ਬਰ ਮਾਪੇ ਆਪਣੀਆਂ 14 ਤੋਂ 15 ਸਾਲ ਤੱਕ ਦੀਆਂ ਬੱਚੀਆਂ ਨੂੰ ਜ਼ਰੂਰ ਲਗਵਾਉਣ ਐੱਚ.ਪੀ.ਵੀ ਵੈਕਸੀਨ-ਐਸ.ਐਮ.ਓ. ਡਾ.ਗਾਂਧੀ • ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।