27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸਿਹਤ ਵਿਭਾਗ ਪੰਜਾਬ ਵਲੋਂ ਅੱਡਾ ਕੁਕੜਾਂਵਾਲਾ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ <br/>

ਅਜੀਤ ਡੈਸਕ 30-03-2026
ਹਰਸਾ ਛੀਨਾ, 29 ਮਾਰਚ (ਕੜਿਆਲ)-ਸਥਾਨਕ ਕਾਮਰੇਡ ਅੱਛਰ ਸਿੰਘ ਛੀਨਾ ਯਾਦਗਾਰੀ ਖੇਡ ਸਟੇਡੀਅਮ ਵਿਖੇ ਸਿਹਤ ਵਿਭਾਗ ਪੰਜਾਬ ਵਲੋਂ ਸੀਨੀਅਰ ਮੈਡੀਕਲ ਅਫਸਰ ਲੋਪੋਕੇ ਡਾ. ਪਰਮਜੀਤ ਸਿੰਘ ਸੋਨੀ ਦੀ ਅਗਵਾਈ ਹੇਠ ਮੁਫਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਸੈਂਕੜੇ ਲੋਕਾਂ ਦੀ ਸਿਹਤ ਜਾਂਚ ਕਰਦਿਆਂ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਸਿਹਤ ਜਾਂਚ ਕੈਂਪ ਦਾ ਉਦਘਾਟਨ ਕਰਨ ਲਈ ਵਿਸੇਸ਼ ਤੌਰ 'ਤੇ ਪੁੱਜੇ ਹਲਕਾ ਇੰਚਾਰਜ ਸੋਨੀਆ ਮਾਨ ਅਤੇ ਸ. ਕੁਲਵਿੰਦਰ ਸਿੰਘ ਔਲਖ ਪ੍ਰਧਾਨ ਨਗਰ ਪੰਚਾਇਤ ਰਾਜਾਸਾਂਸੀ ਨੇ ਸਾਂਝੇ ਤੌਰ 'ਤੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਪੰਜਾਬੀਆਂ ਨੂੰ ਸਿਹਤ ਜਾਂਚ ਸਹੂਲਤ ਦਿੰਦਿਆਂ 10 ਲੱਖ ਰੁਪਏ ਦਾ ਮੁਫਤ ਇਲਾਜ ਕਰਨ ਲਈ ਸਿਹਤ ਬੀਮਾ ਯੋਜਨਾ ਤਹਿਤ ਮੈਡੀਕਲ ਕਾਰਡ ਬਣਾਏ ਜਾ ਰਹੇ ਹਨ ਅਤੇ ਅਜਿਹਾ ਸਿਹਤ ਬੀਮਾ ਯੋਜਨਾ ਕਾਰਡ ਆਮ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸੂਬਾ ਵਾਸੀਆਂ ਨੂੰ ਮੁਫ਼ਤ ਸਿਹਤ ਸਹੂਲਤ ਦੇਣ ਵਾਲਾ ਪੰਜਾਬ ਅਜਿਹਾ ਪਹਿਲਾ ਸੂਬਾ ਹੈ | ਇਸ ਸਮੇਂ ਸਰਪੰਚ ਤੇਜਬੀਰ ਸਿੰਘ ਭੋਲਾ ਬੱਗਾ ਕਲਾਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰੇਸ਼ਮ ਵੜੈਚ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਨਿਸ਼ਾਨ ਸਿੰਘ ਕੋਟਲਾ, ਸਾ. ਸਰਪੰਚ ਸਵਿੰਦਰ ਸਿੰਘ ਦੁੱਲਾ ਓਠੀਆਂ, ਡਾ. ਜਸਕਰਨ ਸਿੰਘ, ਡਾ. ਮਨਪ੍ਰੀਤ ਕੌਰ, ਡਾ. ਸਰਬਜੀਤ ਸਿੰਘ ਐੱਸ. ਆਈ., ਰੁਪਿੰਦਰ ਗੋਲਡੀ, ਡਾ. ਬਲਜੀਤ ਸਿੰਘ ਛੀਨਾ, ਕੁਲਬੀਰ ਸਿੰਘ ਛੀਨਾ, ਸਾ. ਸਰਪੰਚ ਕੰਵਲਸਮਸ਼ੇਰ ਸਿੰਘ ਸੰਧੂ, ਸਾ. ਸਰਪੰਚ ਪਰਮਜੀਤ ਸਿੰਘ ਬੱਗਾ ਖੁਰਦ ਸਮੇਤ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਮੈਰਾਥਨ ਦੌੜ 'ਚ ਭਾਗ ਲੈਣ 'ਤੇ ਸੀ. ਲੈਬ ਟੈਕਨੀਸ਼ੀਅਨ ਗੁਰਭੇਜ ਸਿੰਘ ਕੰਦੋਵਾਲੀ ਦਾ ਸਨਮਾਨ <br/> ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।