ਬਾਬਾ ਬਕਾਲਾ ਸਾਹਿਬ, 29 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਨਜ਼ਦੀਕੀ ਪਿੰਡ ਕਾਲੇਕੇ ਦੇ 2 ਰੋਜਾ ਇਤਿਹਾਸਕ ਸਾਲਾਨਾ ਜੋੜ ਮੇਲੇ ਮੌਕੇ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਕਾਲੇਕੇ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਨੇ ਯੂਥ ਆਗੂ ਅਮਰਜੀਤ ਸਿੰਘ ਕਾਲੇਕੇ ਦੀ ਅਗਵਾਈ ਵਿਚ ਇਕ ਮੈਂਬਰਸ਼ਿਪ ਕੈਂਪ ਲਗਾਇਆ | ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਾਰਟੀ ਦੀ ਮੈਂਬਰਸ਼ਿਪ ਲਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਨੌਜਵਾਨ ਆਗੂ ਅਮਰਜੀਤ ਸਿੰਘ ਕਾਲੇਕੇ ਨੇ ਦੱਸਿਆ ਕਿ ਪਾਰਟੀ ਨਾਲ ਜੁੜਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ, ਪੰਜਾਬ ਨੂੰ ਮਜ਼ਬੂਤ ਖੇਤਰੀ ਧਿਰ ਦੀ ਲੋੜ ਹੈ ਵੱਡੀ ਗਿਣਤੀ ਲੋਕ ਪਾਰਟੀ ਦੀ ਮੈਂਬਰਸ਼ਿਪ ਲੈ ਰਹੇ ਹਨ ਅਤੇ 2027 ਵਿਚ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੀ ਅਗਵਾਈ ਵਿਚ ਪੰਜਾਬ ਨੂੰ ਏਕ ਮਜ਼ਬੂਤ ਖੇਤਰੀ ਧਿਰ ਦੇਣ ਲਈ ਲੋਕ ਆਪ ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਬਾਬਾ ਤੇਜਬੀਰ ਸਿੰਘ ਖਾਲਸਾ, ਹਰਦੀਪ ਸਿੰਘ ਖਾਲਸਾ, ਰਣਜੀਤ ਸਿੰਘ, ਹਰਦੇਵ ਸਿੰਘ, ਸਤਨਾਮ ਸਿੰਘ, ਗੁਰਪਾਲ ਸਿੰਘ ਕਾਲੇਕੇ, ਭਗਵਾਨ ਸਿੰਘ, ਇਕਬਾਲ ਸਿੰਘ, ਲਵਪ੍ਰੀਤ ਸਿੰਘ ਕਲੇਰ, ਹਰਜਿੰਦਰ ਸਿੰਘ ਆਦਿ ਹਾਜ਼ਰ ਰਹੇ |