27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਗਲਤ ਸਾਈਡ ਆ ਰਹੇ ਬਾਈਕ ਸਵਾਰ ਨੂੰ ਬਚਾਉਂਦੇ ਹੋਏ ਕਾਰ ਅਤੇ ਟਰੱਕ ਦਰਮਿਆਨ ਭਿਆਨਕ ਟੱਕਰ <br/>

ਅਜੀਤ ਡੈਸਕ 30-03-2026
ਬਿਆਸ, 29 ਮਾਰਚ (ਨਰਿੰਦਰ ਸਿੰਘ)-ਬੀਤੀ ਦੇਰ ਰਾਤ ਅੰਮਿ੍ਤਸਰ-ਜਲੰਧਰ ਮੁੱਖ ਮਾਰਗ ਉੱਤੇ ਮੋੜ ਉਮਰਾ ਨੰਗਲ ਨੇੜੇ ਸੜਕ 'ਤੇ ਫੁੱਟਪਾਥ ਦੇ ਨਾਲ-ਨਾਲ ਗਲਤ ਸਾਈਡ 'ਤੇ ਆ ਰਹੇ ਇਕ ਬਾਈਕ ਸਵਾਰ ਨੂੰ ਬਚਾਉਂਦੇ ਹੋਏ ਕਾਰ ਅਤੇ ਟਰੱਕ ਦਰਮਿਆਨ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ | ਉਕਤ ਹਾਦਸੇ ਦੌਰਾਨ ਗਣੀਮਤ ਰਹੀ ਹੈ ਕਿ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸਰਪੰਚ ਬਿਆਸ ਸੁਰਿੰਦਰਪਾਲ ਸਿੰਘ ਲੱਡੂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸੰਦੀਪ ਸਿੰਘ, ਬੀਤੀ ਰਾਤ ਨਿੱਜੀ ਕੰਮ ਤੋਂ ਬਾਅਦ ਮੋੜ ਉਮਰਾ ਨੰਗਲ ਤਰਫ਼ ਤੋਂ ਬਿਆਸ ਆ ਰਿਹਾ ਸੀ ਕਿ ਇਸ ਦਰਮਿਆਨ ਸਾਹਮਣੇ ਤੋਂ ਫੁੱਟਪਾਥ ਦੇ ਨਾਲ-ਨਾਲ ਗਲਤ ਸਾਈਡ ਆ ਰਹੇ ਇਕ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਕਿ ਇਸ ਦਰਮਿਆਨ ਇਕ ਅਣਪਛਾਤੇ ਟਰੱਕ ਚਾਲਕ ਵਲੋਂ ਕਥਿਤ ਤੌਰ 'ਤੇ ਕਾਰ ਨੂੰ ਜ਼ਬਰਦਸਤ ਫੇਟ ਮਾਰ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਇਸ ਦਰਮਿਆਨ ਕਾਰ ਦੇ ਏਅਰ ਬੈਗ ਖੁੱਲ ਗਏ ਅਤੇ ਬੈਟਰੀ ਤੇ ਇੰਜਣ ਫਟਣ ਤੋਂ ਬਾਅਦ ਕਾਰ ਦਾ ਤਕਰੀਬਨ ਨੁਕਸਾਨ ਹੋ ਗਿਆ ਹੈ | ਲੇਕਿਨ ਗਣੀਮਤ ਰਹੀ ਹੈ ਕਿ ਉਨ੍ਹਾਂ ਦੇ ਪੁੱਤਰ ਸੰਦੀਪ ਸਿੰਘ ਦਾ ਵਾਲ-ਵਾਲ ਬਚਾਅ ਹੋ ਗਿਆ ਹੈ ਅਤੇ ਹਲਕੀਆਂ ਸੱਟਾਂ ਲੱਗੀਆਂ ਹਨ | ਸਰਪੰਚ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਕਤ ਘਟਨਾ ਦੀ ਸੂਚਨਾ ਤੁਰੰਤ ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਅਰੁਣ ਸ਼ਰਮਾ ਅਤੇ ਐੱਸ. ਐੱਚ. ਓ. ਬਿਆਸ ਇੰਸਪੈਕਟਰ ਗੁਰਵਿੰਦਰ ਸਿੰਘ ਨੂੰ ਦਿੱਤੀ ਗਈ | ਜਿਨ੍ਹਾਂ ਵਲੋਂ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ਉੱਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ ਅਤੇ ਹੁਣ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਪਿੰਡ ਜਮਾਲ ਕੇ ਤੇ ਬਸਤੀ ਚੰਡੀਗੜ੍ਹ ਪਹੰੁਚ ਕੇ ਵਰਕਰਾਂ ਨਾਲ ਮੀਟਿੰਗ ਕੀਤੀ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਨਵਾਂ ਪਿੰਡ ਵਿਖੇ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।