ਜੰਡਿਆਲਾ ਗੁਰੂ, 30 ਮਾਰਚ (ਹਰਜਿੰਦਰ ਸਿੰਘ ਕਲੇਰ)-ਜੰਡਿਆਲਾ ਗੁਰੂ ਥਾਣੇ ਦੇ ਨਵੇਂ ਐੱਸ. ਐੱਚ. ਓ. ਹਰਪਾਲ ਸਿੰਘ ਨੇ ਚਾਰਜ ਸੰਭਾਲ ਲਿਆ ਹੈ | ਚਾਰਜ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੱਕਣ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਲੁੱਟਾਂ-ਖੋਹਾਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ | ਇਸ ਤੋਂ ਇਲਾਵਾ ਨਸ਼ਾ ਖਰੀਦਣ ਤੇ ਵੇਚਣ ਵਾਲਿਆਂ ਉੱਤੇ ਵੀ ਨੱਥ ਪਾਈ ਜਾਵੇਗੀ, ਤਾਂ ਜੋ ਇਲਾਕੇ ਵਿਚ ਅਮਨ-ਕਾਨੂੰਨ ਕਾਇਮ ਰਹੇ |
ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੱਕਣ ਦਿੱਤਾ ਜਾਵੇਗਾ : ਐੱਸ. ਐੱਚ. ਓ. ਹਰਪਾਲ ਸਿੰਘ
ਅਜੀਤ ਡੈਸਕ
31-03-2026