ਅਟਾਰੀ, 30 ਮਾਰਚ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਅਟਾਰੀ 'ਤੇ ਸਥਿਤ ਪੁਲਿਸ ਚੌਕੀ ਕਾਹਨਗੜ੍ਹ ਦਾ ਏ. ਐੱਸ. ਆਈ. ਜੋਗਿੰਦਰ ਸਿੰਘ ਵਲੋਂ ਚਾਰਜ ਸੰਭਾਲ ਲਿਆ ਗਿਆ | ਉਹ ਪੁਲਿਸ ਚੌਕੀ ਬਲ ਕਲਾਂ ਤੋਂ ਬਦਲ ਕੇ ਆਏ ਹਨ | ਉਨ੍ਹਾਂ ਦੀਆਂ ਵਧੀਆ ਸੇਵਾਵਾਂ ਦੇਖ ਕੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਅਟਾਰੀ ਸਰਹੱਦ 'ਤੇ ਨਿਯੁਕਤ ਕੀਤਾ ਗਿਆ | ਚਾਰਜ ਸੰਭਾਲਣ ਤੋਂ ਬਾਅਦ ਏ. ਐੱਸ. ਆਈ. ਜੋਗਿੰਦਰ ਸਿੰਘ ਵਲੋਂ ਸਰਹੱਦੀ ਪਿੰਡਾਂ ਦੇ ਮੁਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਨਸ਼ੇ ਵਿਰੁੱਧ ਜਾਗਰੂਕ ਕੀਤਾ ਗਿਆ | ਏ. ਐੱਸ. ਆਈ. ਨੇ ਗੱਲਬਾਤ ਕਰਦੇ ਦੱਸਿਆ ਕਿ ਹੈਰੋਇਨ, ਨਸ਼ੀਲੇ ਕੈਪਸੂਲ-ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਪੁਲਿਸ ਚੌਂਕੀ ਕਾਹਨਗੜ੍ਹ ਦੇ ਐੱਮ. ਐੱਚ. ਸੀ. ਪਲਵਿੰਦਰ ਸਿੰਘ, ਮੁਖਤਾਰ ਸਿੰਘ ਅਤੇ ਸਟਾਫ ਵਲੋਂ ਥਾਣੇਦਾਰ ਜੋਗਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ |