20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸ਼ਹੀਦ ਹਰਪਾਲ ਸਿੰਘ ਸਰਕਾਰੀ ਸਕੂਲ ਜੇਠੂਵਾਲ ਨੇ ਨਤੀਜੇ ਐਲਾਨੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪਿ੍ੰਸੀਪਲ ਸੁਦਰਸ਼ਨ ਕੁਮਾਰ ਉਨ੍ਹਾਂ ਨਾਲ ਮਨਮੋਹਨ ਸਿੰਘ, ਸੁਖਵਿੰਦਰ ਕੌਰ, ਵੰਦਨਾ ਸ਼ਰਮਾ ਹੋਰ ਸਟਾਫ | ਤਸਵੀਰ : ਮਿੱਤਰਪਾਲ ਸਿੰਘ ਰੰਧਾਵਾ <br/> 31-03-2026
ਜੇਠੂਵਾਲ, 30 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਸ਼ਹੀਦ ਹਰਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਵਲੋਂ ਵੱਖ-ਵੱਖ ਕਲਾਸਾਂ ਜਿਨ੍ਹਾਂ ਵਿਚ 6ਵੀਂ, 7ਵੀਂ, 9ਵੀਂ, 11ਵੀਂ ਦੇ ਐਲਾਨੇ ਗਏ ਨਤੀਜਿਆਂ ਵਿਚ ਵੱਖ-ਵੱਖ ਪੁਜੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਦੇ ਪਿ੍ੰਸੀਪਲ ਸੁਦਰਸ਼ਨ ਕੁਮਾਰ ਅਤੇ ਹੋਰ ਸਟਾਫ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਵਿਸ਼ੇਸ਼ ਤੌਰ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਉਕਤ ਵਿਦਿਆਰਥੀਆਂ ਵਲੋਂ ਇਨ੍ਹਾਂ ਨਤੀਜਿਆਂ 'ਚ ਸਟਾਫ ਵਲੋਂ ਕਰਵਾਈ ਪੜ੍ਹਾਈ ਦੇ ਖੇਤਰ ਵਿਚ ਕਰਵਾਈ ਮਿਹਨਤ ਦੇ ਸਦਕਾ ਹੀ ਇਨ੍ਹਾਂ ਵਿਦਿਆਰਥੀਆਂ ਨੇ ਇਹ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ ਅਤੇ ਸਕੂਲ ਵਲੋਂ ਵੀ ਚੰਗੀ ਵਿੱਦਿਆ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸਕੂਲ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਡਾਂ ਦਾ ਸਾਮਾਨ ਵੀ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਦਾ ਖੇਡਾਂ ਪ੍ਰਤੀ ਹੋਰ ਰੁਚੀ ਵੱਧ ਸਕੇ | ਇਸ ਮੌਕੇ ਵਾਈਸ ਪਿ੍ੰਸੀਪਲ ਪਰਮਜੀਤ ਸਿੰਘ, ਮਨਮੋਹਨ ਸਿੰਘ, ਨਿਸ਼ਾਨ ਸਿੰਘ, ਸੁਖਪ੍ਰੀਤ ਸਿੰਘ, ਪਰਿਕਸ਼ਿਤ ਸ਼ਰਮਾ, ਹਰਪ੍ਰੀਤ ਕੌਰ, ਅਮਰਪ੍ਰੀਤ ਕੌਰ, ਰੀਆ ਅਰੋੜਾ, ਨਿਧੀ, ਪਰੋਮਿਕਾ, ਸੁਖਵਿੰਦਰ ਕੌਰ, ਗੁਰਮੀਤ ਕੌਰ, ਸੁਖਬੀਰ ਕੌਰ, ਹਰਮਨਪ੍ਰੀਤ ਕੌਰ, ਪੰਕਜ ਸ਼ਰਮਾ, ਅਰਮਿੰਦਰ ਸਿੰਘ, ਵਿਕੇਸ਼ ਸ਼ਰਮਾ, ਗੁਲਤਿੰਦਰ ਸਿੰਘ ਗੋਲਡੀ, ਗਗਨਦੀਪ ਸਿੰਘ, ਸੁਖਰਾਜ ਸਿੰਘ ਸਮੇਤ ਹੋਰ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਸਨ |
ਪਿਛਲੀ ਖ਼ਬਰ ਗਲੋਬਲ ਇੰਸਟੀਚਿਊਟ ਦੇ ਐਡਮਿਨ ਅਫਸਰ ਐੱਮ.ਐਲ. ਲੂਨਾ ਦੀ ਅਚਨਚੇਤ ਮੌਤ ਡਾ. ਬੀ.ਐੱਸ. ਚੰਦੀ, ਡਾ. ਅਕਾਸ਼ਦੀਪ ਸਿੰਘ ਚੰਦੀ... ਅਗਲੀ ਖ਼ਬਰ ਕੁਲਦੀਪ ਸਿੰਘ ਅਦਲੀਵਾਲਾ ਦਾ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।