20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਅਮਨਦੀਪ ਕੌਰ ਧਾਲੀਵਾਲ ਵਲੋਂ ਸਰਕਾਰੀ ਕੰਨਿਆ ਸਕੂਲ ਅਜਨਾਲਾ ਵਿਖੇ ਮੈਗਾ ਪੀ.ਟੀ.ਐਮ ਦੌਰਾਨ ਇੰਟਰੈਕਟਿਵ ਪੈਨਲਾਂ ਦਾ ਉਦਘਾਟਨ

ਅਜੀਤ ਡੈਸਕ 31-03-2026
ਅਜਨਾਲਾ, 30 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਪੀ.ਐੱਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਪਿ੍ੰਸੀਪਲ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਮੈਗਾ ਪੇਰੈਂਟਸ-ਟੀਚਰ ਮੀਟਿੰਗ (ਪੀ.ਟੀ.ਐਮ) ਦੌਰਾਨ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਪੁੱਤਰੀ ਅਤੇ 'ਆਪ' ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਥਾਨਿਕ ਪ੍ਰੀਖਿਆਵਾਂ 'ਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਕੂਲ ਨੂੰ ਮਿਲੇ ਦੋ ਇੰਟਰੈਕਟਿਵ-ਪੈਨਲਾਂ ਦਾ ਵੀ ਉਦਘਾਟਨ ਕੀਤਾ ਗਿਆ, ਜਿਸ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਪ੍ਰਦਾਨ ਹੋਣਗੀਆਂ | ਇਸ ਮੌਕੇ ਇਕੱਤਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਐੱਸ.ਐਮ.ਸੀ ਚੇਅਰਪਰਸਨ ਮੈਡਮ ਗੁਰਦੀਪ ਕੌਰ, ਮੈਡਮ ਸਿਮਰਨਜੀਤ ਕੌਰ ਅਤੇ ਐਸ.ਐਮ.ਸੀ ਮੈਂਬਰ ਰਮਨ ਕੁਮਾਰ, ਬਲਦੇਵ ਸਿੰਘ, ਬੂਟਾ ਰਾਮ, ਕੁਲਵਿੰਦਰ ਕੌਰ ਤੋਂ ਇਲਾਵਾ ਰਾਜੀਵ ਦੱਤ, ਗੁਰਸ਼ਰਨ ਕੌਰ ਅਰੋੜਾ, ਦਲਜੀਤ ਕੌਰ, ਰਮਿੰਦਰਜੀਤ ਕੌਰ, ਗੁਰਪ੍ਰੀਤ ਕੌਰ, ਇੰਦੂ ਭਾਟੀਆ, ਜਸਪਾਲ ਸਿੰਘ, ਦੀਪਕ ਅਰੋੜਾ, ਦੀਪਿਕਾ ਜੋਸ਼ੀ, ਰੰਜਨਾ, ਡੋਲੀ, ਮੈਡਮ ਜੋਤੀ ਮਹਾਜਨ, ਸਰਬਦੀਪ ਕੌਰ, ਜਤਿੰਦਰਬੀਰ ਕੌਰ ਅਤੇ ਕਵਲਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਅਜਨਾਲਾ ਵਿਖੇ ਸਫ਼ਾਈ ਮੁਹਿੰਮ ਦੀ ਕਰਵਾਈ ਸ਼ੁਰੂਆਤ ਕਿਹਾ, ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ... ਅਗਲੀ ਖ਼ਬਰ ਗਲੋਬਲ ਇੰਸਟੀਚਿਊਟ ਦੇ ਐਡਮਿਨ ਅਫਸਰ ਐੱਮ.ਐਲ. ਲੂਨਾ ਦੀ ਅਚਨਚੇਤ ਮੌਤ ਡਾ. ਬੀ.ਐੱਸ. ਚੰਦੀ, ਡਾ. ਅਕਾਸ਼ਦੀਪ ਸਿੰਘ ਚੰਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।