ਚੌਕ ਮਹਿਤਾ, 30 ਮਾਰਚ (ਜਗਦੀਸ਼ ਸਿੰਘ ਬਮਰਾਹ)-ਜਨਤਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਕ ਵਿਖੇ ਸਕੂਲ ਚੇਅਰਮੈਨ ਪਰਮਜੀਤ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਸੁਹਿੰਦਰ ਕੌਰ ਧਰਮ ਸੁਪਤਨੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਸੰਦੀਪ ਵਡੇਰਾ ਪੁਲਿਸ ਕਪਤਾਨ ਬਟਾਲਾ ਹਾਜ਼ਰ ਹੋਏ | ਇਸ ਮੌਕੇ ਤੇ ਕੁਲਵੰਤ ਸਿੰਘ ਰਿਟਾਇਰਡ ਡੀ.ਐੱਸ. ਪੀ., ਲਖਵਿੰਦਰ ਸਿੰਘ ਜਲਾਲ ਉਸਮਾਂ, ਅਮਰ ਰਾਵਤ ਅਤੇ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਹਾਜ਼ਰ ਸਨ | ਜਿਨ੍ਹਾਂ ਨੂੰ ਸਕੂਲ ਚੇਅਰਮੈਨ ਪਰਮਜੀਤ ਸਿੰਘ ਸੰਧੂ ਨੇ ਜੀ ਆਇਆਂ ਆਖਿਆ | ਇਸ ਪ੍ਰਭਾਵਸ਼ਾਲੀ ਸਮਾਗਮ ਵਿਚ ਵੱਖ ਵੱਖ ਸ਼੍ਰੇਣੀਆਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ | ਇਸ ਤੋਂ ਇਲਾਵਾ ਪ੍ਰੀ-ਪ੍ਰਾਇਮਰੀ ਸਫਲਤਾ ਪੂਰਵਕ ਮੁਕੰਮਲ ਕਰਨ ਵਾਲੇ ਨੰਨੇ-ਮੁੰਨੇ ਬੱਚਿਆਂ ਲਈ ਗਰੈਜੂਏਸ਼ਨ ਸੈਰੇਮਨੀ ਕਰਵਾਈ ਗਈ | ਇਸ ਮੌਕੇ ਸਕੂਲ ਡਾਇਰੈਕਟਰ ਸ੍ਰੀਮਤੀ ਸੁਖਬੀਰ ਕੌਰ ਸੰਧੂ, ਡਾਇਰੈਕਟਰ ਡਾ. ਖੁਸ਼ਪ੍ਰੀਤ ਕੌਰ ਸੰਧੂ, ਡਾ. ਜਸਪ੍ਰੀਤ ਸਿੰਘ ਸੰਧੂ ਹਾਜ਼ਰ ਸਨ | ਸਕੂਲ ਪਿ੍ੰਸੀਪਲ ਮੈਡਮ ਸਤਵਿੰਦਰ ਕੌਰ ਰੰਧਾਵਾ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਸਮੂਹ ਸਟਾਫ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |