28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਗੋਲੀਆਂ ਮਾਰ ਕੇ ਮਾਰੇ ਗਏ ਸੋਨੰੂ ਦੇ ਪਰਿਵਾਰ ਨਾਲ ਜਥੇ. ਰਣੀਕੇ ਵਲੋਂ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 01-04-2026
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਸਰਹੱਦੀ ਪਿੰਡ ਰਾਜਾਤਾਲ ਵਿਖੇ ਬੀਤੇ ਦਿਨ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰੇ ਗਏ ਸੋਨੂ ਸਿੰਘ (30) ਪੁੱਤਰ ਮੇਜਰ ਸਿੰਘ ਰਾਜਾਤਾਲ ਨਾਲ ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜਾਰ ਸਿੰਘ ਰਣੀਕੇ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਗਰੀਬ ਪਰਿਵਾਰ ਨਾਲ ਸੰਬੰਧਿਤ ਸਵੱਰਗੀ ਸੋਨੂ ਸਿੰਘ ਮਜ਼ਦੂਰੀ ਕਰਕੇ ਪਤਨੀ ਮਾਤਾ-ਪਿਤਾ ਦੀ ਦੇਖਭਾਲ ਕਰਦਾ ਸੀ | ਉਸ ਦੇ ਤਿੰਨ ਛੋਟੇ ਬੱਚੇ ਹਨ ਜਿਨ੍ਹਾਂ ਵਿਚ ਇਕ ਲੜਕਾ ਅਤੇ ਦੋ ਲੜਕੀਆਂ ਹਨ | ਸੋਨੂ ਸਿੰਘ ਦਾ ਪਿਤਾ ਮੇਜਰ ਸਿੰਘ ਵੀ ਬਜ਼ੁਰਗ ਹੈ ਜਿਸ ਕਾਰਨ ਹੁਣ ਪਰਿਵਾਰ ਦਾ ਕੋਈ ਵੀ ਸਹਾਰਾ ਨਹੀਂ ਰਿਹਾ | ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜਾਰ ਸਿੰਘ ਰਣੀਕੇ ਵਲੋਂ ਸਵ: ਸੋਨੂ ਸਿੰਘ ਦੇ ਪਿਤਾ ਮੇਜਰ ਸਿੰਘ ਅਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਜਥੇ. ਰਣੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਪਰਿਵਾਰ ਦੀ ਮਦਦ ਕਰੇ ਕਿਉਂਕਿ ਉਨ੍ਹਾਂ ਦੀ ਦੇਖਭਾਲ ਕਰਨ ਵਾਲਾ ਕੋਈ ਨਹੀਂ ਰਿਹਾ | ਇਸ ਮੌਕੇ ਜਥੇ. ਹਰਭਜਨ ਸਿੰਘ ਮਾਹਲ, ਪੀ. ਏ. ਵਿਜੇ ਸਿੰਘ, ਅਕਾਲੀ ਆਗੂ ਸਤਨਾਮ ਸਿੰਘ ਚੰਗਿਆੜਾ ਅਤੇ ਅਕਾਲੀ ਆਗੂ ਮੌਜੂਦ ਸਨ, ਜਿਨ੍ਹਾਂ ਨੇ ਮੇਜਰ ਸਿੰਘ ਨਾਲ ਦੁੱਖ ਸਾਂਝਾ ਕੀਤਾ |

ਪਿਛਲੀ ਖ਼ਬਰ 2 ਬੱਚਿਆਂ ਦੀ ਮਾਂ 'ਤੇ ਘਰੋਂ ਭੱਜ ਕੇ ਪ੍ਰੇਮੀ ਨਾਲ ਵਿਆਹ ਕਰਾਉਣ ਦੇ ਦੋਸ਼ <br/> ਅਗਲੀ ਖ਼ਬਰ ਨਿਗਮ ਹਾਊਸ 'ਚ ਭਾਟੀਆ ਭਾਈਚਾਰੇ ਲਈ ਕਮਿਊਨਟੀ ਲਈ ਜਗ੍ਹਾ ਦੇਣ ਦਾ ਮਤਾ ਪਾਸ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।