28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਅਜਨਾਲਾ ਵਿਖੇ ਲੰਬਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਸਬ-ਇੰਸਪੈਕਟਰ ਆਗਿਆਪਾਲ ਸਿੰਘ ਹੋਏ ਸੇਵਾ-ਮੁਕਤ <br/>

ਅਜੀਤ ਡੈਸਕ 01-04-2026
ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਵਿਖੇ ਲੰਬੇ ਸਮੇਂ ਤੱਕ ਇਮਾਨਦਾਰੀ ਅਤੇ ਨਿਸ਼ਠਾ ਨਾਲ ਸੇਵਾਵਾਂ ਨਿਭਾਉਣ ਵਾਲੇ ਪੰਜਾਬ ਪੁਲਿਸ ਦੇ ਜਾਂਬਾਜ ਅਫਸਰ ਸਬ-ਇੰਸਪੈਕਟਰ ਆਗਿਆਪਾਲ ਸਿੰਘ ਅੱਜ ਸੇਵਾ ਮੁਕਤ ਹੋ ਗਏ ਹਨ | 26 ਮਾਰਚ 1968 ਨੂੰ ਜਨਮੇ ਆਗਿਆਪਾਲ ਸਿੰਘ 8 ਜੂਨ 1990 ਨੂੰ ਪੰਜਾਬ ਪੁਲਿਸ ਵਿਚ ਭਰਤੀ ਹੋਏ ਸਨ | ਲਗਭਗ 35 ਸਾਲ 9 ਮਹੀਨੇ 23 ਦਿਨਾਂ ਦੀ ਬੇਦਾਗ ਸੇਵਾ ਦੌਰਾਨ ਉਨ੍ਹਾਂ ਨੇ ਆਪਣੇ ਫਰਜਾਂ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਇਆ | ਉਨ੍ਹਾਂ ਨੇ ਥਾਣਾ ਅਜਨਾਲਾ ਵਿਚ ਮੁੱਖ ਮੁਨਸ਼ੀ ਵਜੋਂ ਸੇਵਾ ਦੇਣ ਤੋਂ ਇਲਾਵਾ ਪੁਲਿਸ ਚੌਂਕੀ ਅਜਨਾਲਾ ਦੇ ਇੰਚਾਰਜ ਅਤੇ ਆਪਣੇ ਕਰੀਅਰ ਦੇ ਆਖਰੀ ਦਿਨਾਂ ਵਿਚ ਐੱਸ.ਐੱਚ.ਓ. ਵਜੋਂ ਵੀ ਬਾਖੂਬੀ ਡਿਊਟੀ ਨਿਭਾਈ | ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਵਲੋਂ ਅਜਨਾਲਾ ਖੇਤਰ ਵਿਚ ਨਸ਼ਿਆਂ ਦੇ ਖਾਤਮੇ ਲਈ ਕੀਤੇ ਗਏ ਉਪਰਾਲੇ ਅਤੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਦਿੱਤਾ ਯੋਗਦਾਨ ਅਜਾਨਲਾ ਵਾਸੀਆਂ ਨੂੰ ਸਦਾ ਯਾਦ ਰਹੇਗਾ | ਅਜਨਾਲਾ ਦੇ ਵਸਨੀਕਾਂ ਵਲੋਂ ਮਿਲੇ ਸਹਿਯੋਗ ਅਤੇ ਪਿਆਰ ਲਈ ਧੰਨਵਾਦ ਕਰਦਿਆਂ ਸਬ-ਇੰਸਪੈਕਟਰ ਆਗਿਆਪਾਲ ਸਿੰਘ ਨੇ ਕਿਹਾ ਕਿ ਉਹ ਇਸ ਇਲਾਕੇ ਦੇ ਲੋਕਾਂ ਦੇ ਹਮੇਸ਼ਾ ਰਿਣੀ ਰਹਿਣਗੇ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੇ ਦੁੱਖ-ਸੁੱਖ ਵਿਚ ਭਾਗੀਦਾਰ ਬਣਦੇ ਰਹਿਣਗੇ | ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਪੁਲਿਸ ਵਿਭਾਗ ਅਤੇ ਇਲਾਕਾ ਵਾਸੀਆਂ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਦੀ ਸਰਾਹਨਾ ਕੀਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਨਾਕੇਬੰਦੀ ਦੌਰਾਨ ਹੈਰੋਇਨ ਸਮੇਤ 2 ਕਥਿਤ ਮੁਲਜ਼ਮ ਕਾਬੂ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੀ ਗੱਗੋਮਾਹਲ ਵਿਖੇ ਹੋ ਰਹੀ ਪੰਥਕ ਇਕੱਤਰਤਾ ਨੂੰ ਸਫਲ ਬਣਾਉਣ ਲਈ ਵੱਖ-ਵੱਖ ਪਿੰਡਾਂ 'ਚ ਮੀਟਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।