28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਚੱਕ ਡੋਗਰਾਂ ਵਿਖੇ ਕਥਿਤ ਜ਼ਹਿਰੀਲਾ ਪਦਾਰਥ ਖਾਣ ਨਾਲ ਕਿਸਾਨ ਦੀਆਂ 5 ਮੱਝਾਂ ਮਰੀਆਂ, ਲੱਖਾਂ ਦਾ ਨੁਕਸਾਨ <br/>

ਅਜੀਤ ਡੈਸਕ 01-04-2026
ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਪਿੰਡ ਚੱਕ ਡੋਗਰਾਂ 'ਚ ਇਕ ਗਰੀਬ ਕਿਸਾਨ ਦੀਆਂ ਕੀਮਤੀ ਮੱਝਾਂ ਦੀ ਕਥਿਤ ਜ਼ਹਿਰੀਲਾ ਪਦਾਰਥ ਖਾਣ ਕਾਰਨ ਮੌਤ ਹੋ ਗਈ, ਜਿਸ ਨਾਲ ਕਿਸਾਨ ਨੂੰ ਲੱਖਾਂ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਸਾਨ ਕਾਬਲ ਸਿੰਘ ਚੱਕ ਡੋਗਰਾਂ ਨੇ ਦੱਸਿਆ ਕਿ ਉਸ ਦੀਆਂ ਮੱਝਾਂ ਰੋਜ਼ਾਨਾ ਦੀ ਤਰ੍ਹਾਂ ਖੁਰਲੀ 'ਤੇ ਚਾਰਾ ਖਾ ਰਹੀਆਂ ਸਨ ਕਿ ਚਾਰੇ ਵਿਚ ਕੋਈ ਜ਼ਹਿਰੀਲਾ ਪਦਾਰਥ ਨਿਗਲਣ ਨਾਲ ਉਨ੍ਹਾਂ ਦੀ ਤਬੀਅਤ ਅਚਾਨਕ ਖਰਾਬ ਹੋ ਗਈ, ਜਿਸ ਤੋਂ ਤੁਰੰਤ ਡਾਕਟਰਾਂ ਨੂੰ ਸੂਚਿਤ ਕੀਤਾ ਗਿਆ ਤੇ ਇਲਾਜ ਦੌਰਾਨ ਉਸ ਦੀਆਂ 5 ਮੱਝਾਂ ਅਤੇ 2 ਕੱਟੀਆਂ ਦੀ ਮੌਤ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਲਗਭਗ ਇਕ ਲੱਖ ਰੁਪਏ ਦੀ ਦਵਾਈ ਨਾਲ ਸਾਰੇ ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਪਰ ਅਜੇ ਵੀ ਕੁਝ ਪਸ਼ੂ ਠੀਕ ਨਹੀਂ ਹੋਏ ਹਨ | ਉਨ੍ਹਾਂ ਦੱਸਿਆ ਕਿ ਚਾਰੇ ਵਿਚ ਜ਼ਹਿਰੀਲਾ ਪਦਾਰਥ ਕਿਵੇਂ ਮਿਲ ਗਿਆ ਇਸ ਬਾਰੇ ਸਾਨੂੰ ਕੋਈ ਪਤਾ ਨਹੀਂ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਕਾਰਨ ਉਨ੍ਹਾਂ ਦੀ ਸਾਰੀ ਝੋਨੇ ਦੀ ਫਸਲ ਤਬਾਹ ਹੋ ਗਈ ਸੀ ਤੇ ਹੁਣ 10 ਲੱਖ ਤੋਂ ਵਧੇਰੇ ਰਾਸ਼ੀ ਦੀਆਂ ਮੱਝਾਂ ਮਰ ਜਾਣ ਕਾਰਨ ਉਸ ਦੇ ਪਰਿਵਾਰ ਨੂੰ ਵੱਡੀ ਆਰਥਿਕ ਸੱਟ ਵੱਜੀ ਹੈ | ਕਾਬਲ ਸਿੰਘ ਨੇ ਸਰਕਾਰ ਅਤੇ ਸਮਾਜ ਸੇਵੀ ਲੋਕਾਂ ਕੋਲੋਂ ਮਾਲੀ ਮਦਦ ਦੀ ਗੁਹਾਰ ਲਗਾਈ ਹੈ | ਉਧਰ ਪਸ਼ੂਆਂ ਦਾ ਇਲਾਜ ਕਰ ਰਹੇ ਡਾਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਮੱਝਾਂ ਵਿਚ ਜ਼ਹਿਰ ਨਿਗਲਣ ਦੇ ਲੱਛਣ ਮਿਲੇ ਹਨ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ |

ਪਿਛਲੀ ਖ਼ਬਰ ਪਿ੍ੰ: ਕਾਬਲ ਸਿੰਘ ਸੰਧੂ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਦੀ ਅੰਮਿ੍ਤਸਰ ਵੈਜ਼ੀਟੇਬਲ ਐਂਡ ਫਰੂਟ ਕਮਿਸ਼ਨ ਏਜੰਟਸ ਐਸੋਸੀਏਸ਼ਨ ਦੇ ਨਰਿੰਦਰ ਬ੍ਰੈਜਾ ਵਾਈਸ ਪ੍ਰਧਾਨ ਤੇ ਮਨਦੀਪ ਸਿੰਘ ਸਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।