ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਆਮ ਆਦਮੀ ਪਾਰਟੀ ਵਲੋਂ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਜਨ ਸੰਵਾਦ ਤਹਿਤ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਧੀ ਅਮਨਦੀਪ ਕੌਰ ਧਾਲੀਵਾਲ ਜ਼ਿਲ੍ਹਾ ਕੋਆਰਡੀਨੇਟਰ 'ਆਪ' ਸਿੱਖਿਆ ਵਿੰਗ ਵਲੋਂ ਪਿੰਡ ਬੋਹੜਵਾਲਾ ਵਿਖੇ ਮੀਟਿੰਗ ਕੀਤੀ ਗਈ | ਬਲਾਕ ਪ੍ਰਧਾਨ ਤੇ ਪਿੰਡ ਬੋਹੜਵਾਲਾ ਦੇ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲੀ ਦੀ ਅਗਵਾਈ ਵਿਚ ਕਰਵਾਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ | ਬੀਬੀ ਧਾਲੀਵਾਲ ਨੇ ਦੱਸਿਆ ਕਿ 'ਜਨ ਸੰਵਾਦ' ਮੁਹਿੰਮ ਦਾ ਮੁੱਖ ਉਦੇਸ਼ ਸਰਕਾਰ ਦੀਆਂ ਉਪਲਬਧੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ | ਇਸ ਮੌਕੇ ਬਲਾਕ ਪ੍ਰਧਾਨ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲੀ ਬੋਹੜਵਾਲਾ, ਸਰਪੰਚ ਜਗਰੂਪ ਸਿੰਘ ਮਧੂਛਾਂਗਾ, ਨੰਬਰਦਾਰ ਰਣਜੀਤ ਸਿੰਘ ਮੱਲੀ ਬੋਹੜਵਾਲਾ, ਜਸਬੀਰ ਸਿੰਘ ਪੰਚ, ਰਜਵੰਤ ਸਿੰਘ, ਜਗਬੀਰ ਕੌਰ ਬਲਾਕ ਪ੍ਰਧਾਨ, ਹਰਵਿੰਦਰਜੀਤ ਕੌਰ, ਸ਼ਰਨਜੀਤ ਕੌਰ, ਕੁਲਦੀਪ ਕੌਰ, ਪਿ੍ਤਪਾਲ ਸਿੰਘ, ਪਰਮਜੀਤ ਸਿੰਘ, ਮਹਿੰਦਰਪਾਲ ਸਿੰਘ ਪੰਚ, ਜਸਕਰਨ ਸਿੰਘ, ਪਿ੍ਥੀਪਾਲ ਸਿੰਘ, ਪੰਚ ਯੂਨਿਸ ਮਸੀਹ, ਪੰਚ ਸੁਨੀਤਾ, ਅਨਵਰ ਮਸੀਹ, ਸੋਨੂੰ ਮਸੀਹ, ਚਰਨਜੀਤ ਕੌਰ ਅਤੇ ਜਸਵਿੰਦਰ ਕੌਰ ਆਦਿ ਹਾਜ਼ਰ ਸਨ |