28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਰਾਜ ਰਾਏਪੁਰ ਨੂੰ ਕਾਂਗਰਸ ਦਾ ਜ਼ਿਲ੍ਹਾ ਸਕੱਤਰ ਦਿਹਾਤੀ ਲਾਇਆ, ਇਮਾਨਦਾਰ ਵਰਕਰਾਂ ਨੂੰ ਦਿੱਤਾ ਜਾ ਰਿਹਾ ਮਾਣ-ਡੈਨੀ ਬੰਡਾਲਾ <br/>

ਅਜੀਤ ਡੈਸਕ 01-04-2026
ਨਵਾਂ ਪਿੰਡ, 31 ਮਾਰਚ (ਜਸਪਾਲ ਸਿੰਘ)-ਸਾਬਕਾ ਵਿਧਾਇਕ ਤੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਸੁੱਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਉਨ੍ਹਾਂ ਹਲਕਾ ਜੰਡਿਆਲਾ ਤੋਂ ਰਾਜਵੰਤ ਸਿੰਘ ਰਾਜ ਰਾਏਪੁਰ ਨੂੰ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦਾ ਸਕੱਤਰ ਲਾਇਆ ਗਿਆ | ਇਸ ਮੌਕੇ ਡੈਨੀ ਬੰਡਾਲਾ ਨੇ ਕਿਹਾ ਕਿ ਪਾਰਟੀ ਵਲੋਂ ਹਮੇਸ਼ਾਂ ਹੀ ਇਮਾਨਦਾਰ ਤੇ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਉਨ੍ਹਾਂ ਨੂੰ ਮਾਣ-ਸਨਮਾਨ ਦਿੱਤਾ ਜਾਂਦਾ ਰਿਹਾ ਹੈ | ਇਨ੍ਹਾਂ ਪ੍ਰੰਪਰਾਗਤ ਰਵਾਇਤਾਂ 'ਤੇ ਚੱਲਦਿਆਂ ਰਾਜ ਰਾਏਪੁਰ ਨੂੰ ਜ਼ਿਲ੍ਹਾ ਦਿਹਾਤੀ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ | ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਰਾਜ ਨੇ ਉਸ ਨੂੰ ਦਿੱਤੇ ਗਏ ਅਹੁਦੇ ਲਈ ਡੈਨੀ ਬੰਡਾਲਾ ਤੇ ਸਮੁੱਚੀ ਕਾਂਗਰਸ ਉੱਚ ਕਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਉਮੀਦਾਂ 'ਤੇ ਖ਼ਰੇ ਉਤਰਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਰਾਤ -ਦਿਨ ਇਕ ਕਰਕੇ ਕੰਮ ਕਰਨਗੇ |

ਪਿਛਲੀ ਖ਼ਬਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਚੂੰਘ ਦਾ ਸਾਲਾਨਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ 'ਆਪ' ਸਰਕਾਰ ਨੇ ਸਾਰੀਆਂ ਗਾਰੰਟੀਆਂ ਪੂਰੀਆਂ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ-ਅਮਨਦੀਪ ਕੌਰ ਧਾਲੀਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।