ਚੌਂਕ ਮਹਿਤਾ, 31 ਮਾਰਚ (ਧਰਮਿੰਦਰ ਸਿੰਘ ਭੰਮਰਾ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਚੂੰਘ ਵਿਚ ਸੈਸ਼ਨ 2025-26 ਦਾ ਸਾਲਾਨਾ ਨਤੀਜਾ ਐਲਾਨਿਆ ਗਿਆ ਹੈ | ਸੰਸਥਾ ਦੇ ਚੇਅਰਮੈਨ ਰਘਬੀਰ ਸਿੰਘ ਸੋਹਲ ਨੇ ਮਾਪਿਆਂ ਨੂੰ ਜੀ ਆਇਆਂ ਆਖਿਆ ਅਤੇ ਉਨ੍ਹਾਂ ਦੇ ਸਕੂਲ ਆਉਣ 'ਤੇ ਧੰਨਵਾਦ ਕੀਤਾ | ਸਕੂਲ ਦੇ ਡਾਇਰੈਕਟਰ ਪਿ੍ੰ: ਜਸਪ੍ਰੀਤ ਕੌਰ ਸੋਹਲ ਅਤੇ ਪਿ੍ੰ: ਮਨਪ੍ਰੀਤ ਕੌਰ ਛੀਨਾ ਨੇ ਨਰਸਰੀ ਤੋਂ 11ਵੀਂ ਜਮਾਤ ਤੱਕ ਦੇ ਪਹਿਲੇ ਤਿੰਨ ਦਰਜਿਆਂ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਵਜੋਂ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇਸ ਸੈਸ਼ਨ ਵਿਚ ਅਲੱਗ-ਅਲੱਗ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ | ਡਾਇਰੈਕਟਰ ਤੇਜਬੀਰ ਸਿੰਘ ਸੋਹਲ ਨੇ ਸਕੂਲ ਦੇ 100% ਨਤੀਜੇ ਆਉਣ 'ਤੇ ਪੂਰੇ ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਸਕੂਲ ਸਟਾਫ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਇਸ ਸੈਸ਼ਨ ਦੀਆਂ ਪ੍ਰਾਪਤੀਆਂ ਬਾਰੇ ਜਾਣੰੂ ਕਰਵਾਇਆ | ਇਸ ਮੌਕੇ ਵਿਦਿਆਰਥੀ, ਮਾਤਾ-ਪਿਤਾ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |