28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਮਾਨ ਸਰਕਾਰ ਨੇ ਕੀਤੇ ਵਾਅਦੇ 4 ਸਾਲ 'ਚ ਪੂਰੇ ਕਰਕੇ ਵਿਰੋਧੀਆਂ ਨੂੰ ਕੀਤਾ ਮੁੱਦਾਹੀਣ-ਤਲਬੀਰ ਗਿੱਲ <br/>

ਅਜੀਤ ਡੈਸਕ 01-04-2026
ਜੇਠੂਵਾਲ, 31 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਸੱਤਾ ਸੰਭਾਲਣ ਮੌਕੇ ਪੰਜਾਬ ਵਾਸੀਆਂ ਨਾਲ ਕੀਤੇ ਵਾਅਦੇ ਜੋ ਕਿ ਆਪਣੇ 4 ਸਾਲ ਦੇ ਰਾਜ ਦੌਰਾਨ ਹੀ ਪੂਰੇ ਕਰਕੇ ਇਕ ਨਵਾਂ ਇਤਿਹਾਸ ਸਿਰਜਿਆ ਅਤੇ ਵਿਰੋਧੀਆਂ ਨੂੰ ਵੀ ਮੁੱਦਾਹੀਣ ਕੀਤਾ ਹੈ | ਇਹ ਉਹ ਪਹਿਲੀ ਸਰਕਾਰ ਹੈ ਜੋ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰ ਰਹੀ | ਉਕਤ ਪ੍ਰਗਟਾਵਾ 'ਆਪ' ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਸਰਪੰਚ ਰਾਜ ਕੁਮਾਰ ਲੁੱਧੜ ਦੇ ਗ੍ਰਹਿ ਵਿਖੇ ਗੱਲਬਾਤ ਦੌਰਾਨ ਕੀਤਾ | ਸ: ਗਿੱਲ ਨੇ ਕਿਹਾ ਕਿ ਜੋ ਵਿਰੋਧੀ ਪਾਰਟੀਆਂ ਆਪਣੀ ਡਿੱਗ ਚੁੱਕੀ ਸ਼ਾਖ ਨੂੰ ਬਚਾਉਣ ਲਈ 'ਆਪ' ਸਰਕਾਰ ਦੀ ਝੂਠੀ ਬਿਆਨਬਾਜ਼ੀ ਰਾਹੀਂ ਨੁਕਤਾਚੀਨੀ ਕਰ ਰਹੇ ਉਹ ਸੱਚਾਈ ਤੋਂ ਕੋਹਾਂ ਦੂਰ ਹੈ, ਕਿਉਂਕਿ 'ਆਪ' ਸਰਕਾਰ ਵਲੋਂ ਦਿੱਤੀਆਂ ਗਰੰਟੀਆਂ ਪੂਰੀਆਂ ਹੋਣ ਨਾਲ ਲੋਕ ਆਪ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਉਨ੍ਹਾਂ ਕਿਹਾ ਕਿ 'ਆਪ' ਦੇ ਆਗੂ ਤੇ ਵਰਕਰ ਜੋ ਕਿ ਹਲਕੇ ਦੇ ਪਿੰਡ ਪੱਧਰ 'ਤੇ ਘਰ ਘਰ ਜਾ ਕੇ ਸਰਕਾਰ ਦੀਆਂ ਪ੍ਰਾਪਤੀਆਂ ਤੇ ਦਿੱਤੀਆਂ ਜਾ ਰਹੀਆਂ ਹਰੇਕ ਵਰਗ ਨੂੰ ਸਹੂਲਤਾਂ ਲਈ ਪ੍ਰਚਾਰ ਕਰਨਗੇ | ਇਸ ਮੌਕੇ ਸਰਪੰਚ ਰਾਜ ਕੁਮਾਰ, ਡਾ: ਰਕੇਸ਼ ਕੁਮਾਰ ਲੁੱਧੜ, ਪੰਚ ਅੰਗਰੇਜ਼ਪਾਲ, ਪੰਚ ਕੁਲਭੂਸ਼ਣ ਸ਼ਰਮਾ, ਅਮੋਲਕ ਸਿੰਘ, ਜਸਵੰਤ ਸਿੰਘ ਜਪਾਨੀ, ਜੋਗਿੰਦਰ ਸਿੰਘ, ਕੇਵਲ ਸਿੰਘ, ਹਰਦੇਵ ਸਿੰਘ ਆਦਿ ਵਰਕਰ ਸ਼ਾਮਿਲ ਸਨ |

ਪਿਛਲੀ ਖ਼ਬਰ ਰਿਆੜ ਸਕੂਲ ਨੇ ਮਾਰੀ ਹੈਟਿ੍ਕ, ਇਸ ਸਾਲ ਰਾਧਿਕਾ ਨੇ ਪਾਸ ਕੀਤੀ ਜਵਾਹਰ ਨਵੋਦਿਆ ਦੀ ਪ੍ਰੀਖਿਆ <br/> ਅਗਲੀ ਖ਼ਬਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਚੂੰਘ ਦਾ ਸਾਲਾਨਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।