28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਦਾ ਬਾਈਕਾਟ ਹੋਵੇਗਾ-ਮਨਜਿੰਦਰ ਸਰਜਾ <br/>

ਅਜੀਤ ਡੈਸਕ 01-04-2026
ਜੰਡਿਆਲਾ ਗੁਰੂ, 31 ਮਾਰਚ (ਪ੍ਰਮਿੰਦਰ ਸਿੰਘ ਜੋਸਨ)-ਆੜ੍ਹਤੀਆਂ ਨੂੰ ਢਾਈ ਪ੍ਰਤੀਸ਼ਤ ਆੜ੍ਹਤ ਨਾ ਦੇਣ 'ਤੇ ਆੜਤੀ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ 'ਚ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਨਹੀਂ ਕੀਤੀ ਜਾਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆੜਤੀ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਮਨਜਿੰਦਰ ਸਿੰਘ ਸਰਜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਐਕਟ ਮੁਤਾਬਕ ਕੋਰੋਨਾ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਆੜ੍ਹਤੀਆਂ ਨੂੰ ਢਾਈ ਪ੍ਰਤੀਸ਼ਤ ਆੜ੍ਹਤ ਦਿੱਤੀ ਜਾਂਦੀ ਸੀ ਪਰ ਕੋਰੋਨਾ ਵਿਚ ਕੇਂਦਰ ਸਰਕਾਰ ਨੇ ਇਹ ਆੜ੍ਹਤ 2 ਪ੍ਰਤੀਸ਼ਤ ਕਰ ਦਿੱਤੀ ਸੀ | ਆੜ੍ਹਤੀ ਐਸੋਸੀਏਸ਼ਨ ਪੰਜਾਬ ਨੇ ਦੁਬਾਰਾ ਇਸ ਆੜ੍ਹਤ ਨੂੰ ਢਾਈ ਪ੍ਰਤੀਸ਼ਤ ਕਰਨ ਦੀ ਮੰਗ ਕੀਤੀ ਜੋ ਕਿ ਕੇਂਦਰ ਸਰਕਾਰ ਨੇ ਨਹੀਂ ਮੰਨੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆੜ੍ਹਤੀਆ ਨਾਲ ਇਹ ਵਾਅਦਾ ਕੀਤਾ ਸੀ ਕਿ ਜੇ ਕੇਂਦਰ ਢਾਈ ਪ੍ਰਤੀਸ਼ਤ ਆੜ੍ਹਤ ਨਹੀਂ ਦੇਵੇਗਾ ਤਾਂ ਪੰਜਾਬ ਸਰਕਾਰ ਆੜਤੀਆਂ ਨੂੰ ਢਾਈ ਪ੍ਰਤੀਸ਼ਤ ਆੜਤ ਦੇਵੇਗੀ ਅਤੇ ਇਸ ਸੰਬੰਧੀ ਕਮੇਟੀ ਨਾਲ ਆੜਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਦੀ ਮੀਟਿੰਗ ਵੀ ਹੋਈ ਪਰ ਉਸ ਦਾ ਵੀ ਕੋਈ ਨਤੀਜਾ ਨਹੀਂ ਨਿਕਲਿਆ | ਮਨਜਿੰਦਰ ਸਿੰਘ ਸਰਜਾ ਨੇ ਕਿਹਾ ਕਿ 2 ਪ੍ਰਤੀਸ਼ਤ ਆੜਤ ਨਾਲ ਆੜਤੀ ਵਰਗ ਦਾ ਗੁਜ਼ਾਰਾ ਹੋਣਾ ਬਹੁਤ ਔਖਾ ਹੈ ਕਿਉਂਕਿ ਖਰਚੇ ਵੀ ਬਹੁਤ ਪੈਂਦੇ ਹਨ ਅਤੇ ਉਨ੍ਹਾਂ ਦੀ ਮੰਗ ਨਾਂ ਮੰਨਣ ਕਾਰਨ ਉਨ੍ਹਾਂ ਨੂੰ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਦਾ ਸਾਰੇ ਪੰਜਾਬ ਦੀਆਂ ਮੰਡੀਆਂ ਵਿਚ ਬਾਈਕਾਟ ਕਰਨਾ ਪੈਣਾ ਹੈ ਜੋ ਕਿ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ ਅਤੇ ਕਣਕ ਦੀ ਸਰਕਾਰੀ ਜਾਂ ਪ੍ਰਾਈਵੇਟ ਖਰੀਦ ਨਹੀਂ ਕੀਤੀ ਜਾਵੇਗੀ |

ਪਿਛਲੀ ਖ਼ਬਰ ਜਵਾਹਰ ਨਵੋਦਿਆ ਲਈ ਚੁਣੀਆਂ ਗਈਆਂ ਬੱਚੀਆਂ ਦਾ ਸਨਮਾਨ <br/> ਅਗਲੀ ਖ਼ਬਰ ਰਿਆੜ ਸਕੂਲ ਨੇ ਮਾਰੀ ਹੈਟਿ੍ਕ, ਇਸ ਸਾਲ ਰਾਧਿਕਾ ਨੇ ਪਾਸ ਕੀਤੀ ਜਵਾਹਰ ਨਵੋਦਿਆ ਦੀ ਪ੍ਰੀਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।