ਜੇਠੂਵਾਲ, 31 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸੂਬੇ ਦੇ ਹਰੇਕ ਵਿਧਾਨ ਸਭਾ ਹਲਕੇ ਵਿਚ 'ਪੰਜਾਬ ਬਚਾਓ ਸੁਖਬੀਰ ਬਾਦਲ ਲਿਆਓ' ਤਹਿਤ ਅਕਾਲੀ ਦਲ ਦੀਆਂ ਹੋ ਰਹੀਆਂ ਰੈਲੀਆਂ 'ਚ ਲੋਕਾਂ ਦੇ ਠਾਠਾਂ ਮਾਰਦੇ ਇਕੱਠਾਂ ਤੋਂ ਵਿਰੋਧੀ ਬੁਖਲਾਏ ਹੋਏ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੇ ਸਭ ਭਰਮ ਭੁਲੇਖੇ ਦੂਰ ਕਰਦਿਆਂ ਲੋਕਾਂ ਨੇ ਇਹ ਸਪੱਸ਼ਟ ਕਰ ਦਿੱਤਾ ਕਿ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ ਦਾ ਸੰਕੇਤ ਦੇ ਦਿੱਤਾ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਦੇ ਫਰਜੰਦ ਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਵਿੰਦਰਪਾਲ ਸਿੰਘ ਲਾਲੀ ਰਣੀਕੇ ਨੇ ਹਲਕਾ ਅਟਾਰੀ ਦੇ ਪਿੰਡ ਪੱਧਰ 'ਤੇ ਸ਼ੁਰੂ ਕੀਤੀਆਂ ਵਰਕਰਾਂ ਦੀ ਮੀਟਿੰਗਾਂ ਤਹਿਤ ਪਿੰਡ ਸੋਹੀਆਂ ਖੁਰਦ ਵਿਖੇ ਅਕਾਲੀ ਦਲ ਅੰਮਿ੍ਤਸਰ ਦਿਹਾਤੀ ਦੇ ਮੀਤ ਪ੍ਰਧਾਨ ਧਰਮਬੀਰ ਸਿੰਘ ਸੋਹੀ ਦੇ ਗ੍ਰਹਿ ਵਿਖੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਰਕਰਾਂ ਨਾਲ ਵਿਚਾਰ ਚਰਚਾ ਕਰਨ ਦੌਰਾਨ ਹੋਈ ਮੀਟਿੰਗ 'ਚ ਕੀਤਾ | ਲਾਲੀ ਰਣੀਕੇ ਨੇ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਹੁਣ ਤੋਂ ਹੀ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕੱਸ ਲੈਣ ਤੇ ਸਰਕਾਰ ਦੀਆਂ ਧੱਕੇਸ਼ਾਹੀਆਂ ਤੇ ਲੋਕ ਮਾਰੂ ਨੀਤੀਆਂ ਤੇ ਪਿੰਡ ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਣੂ ਕਰਵਾਉਣ | ਮੀਟਿੰਗ 'ਚ ਧਰਮਬੀਰ ਸਿੰਘ ਸੋਹੀ, ਸ਼ਰਨਬੀਰ ਸਿੰਘ ਸੋਹੀ ਸਰਕਲ ਪ੍ਰਧਾਨ ਪੰਡੋਰੀ, ਆਤਮਾ ਸਿੰਘ ਬੱਲ, ਸੰਦੀਪ ਸਿੰਘ, ਜਗਰੂਪ ਸਿੰਘ, ਜਗਰੂਪ ਸਿੰਘ ਜੱਗਾ, ਨੰਬਰਦਾਰ ਭੂਪਿੰਦਰ ਸਿੰਘ, ਜਗਪਾਲ ਸਿੰਘ ਸੋਹੀ, ਬਲਦੇਵ ਸਿੰਘ, ਮੰਗਤ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ, ਅਜੇ ਸਿੰਘ, ਤਨਵੀਰ ਸਿੰਘ ਰਾਜਾ, ਕਾਸੀ, ਬਲਬੀਰ, ਹਰਮਨਜੀਤ ਸਿੰਘ ਬੱਲ, ਕੁਲਵਿੰਦਰ ਸਿੰਘ ਬੱਲ, ਗੁਰਜੀਤ ਸਿੰਘ ਕਾਲੂ, ਅਵਤਾਰ ਸਿੰਘ ਸਮੇਤ ਹੋਰ ਅਕਾਲੀ ਵਰਕਰ ਸ਼ਾਮਲ ਸਨ |