28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਵਲੋਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ ਮੰਗ-ਪੱਤਰ <br/>

ਅਜੀਤ ਡੈਸਕ 01-04-2026
ਟਾਹਲੀ ਸਾਹਿਬ , 31 ਮਾਰਚ (ਵਿਨੋਦ ਭੀਲੋਵਾਲ)-ਪੰਜਾਬ ਦੇ ਨੰਬਰਦਾਰਾਂ ਨਾਲ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਵਾਅਦੇ ਯਾਦ ਕਰਵਾਉਣ ਲਈ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 2 ਅਪ੍ਰੈਲ ਨੂੰ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਨੰਬਰਦਾਰਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਪੰਨੂ ਦੀ ਅਗਵਾਈ ਵਿਚ ਮੰਗ-ਪੱਤਰ ਸੌਂਪਿਆ ਜਾਵੇਗਾ | ਜਿਸ ਵਿਚ ਸ਼ਾਮਿਲ ਹੋਣ ਲਈ ਤਹਿਸੀਲ ਮਜੀਠਾ ਦੇ ਸਮੂਹ ਨੰਬਰਦਾਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ | ਇਹ ਵਿਚਾਰ ਪੰਜਾਬ ਨੰਬਰਦਾਰ ਯੂਨੀਅਨ ਦੇ ਤਹਿ ਪ੍ਰਧਾਨ ਰਣਜੀਤ ਸਿੰਘ ਰਾਜਾ ਮੀਆਂ ਪੰਧੇਰ ਨੇ ਗੱਲਬਾਤ ਕਰਦਿਆਂ ਕੀਤੇ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਜਨਰਲ ਸਕੱਤਰ ਅਵਤਾਰ ਸਿੰਘ ਰੂਪੋਵਾਲੀ, ਦਰਸ਼ਨ ਸਿੰਘ ਵਡਾਲਾ ਧਰਮਪੁਰਾ, ਅਵਤਾਰ ਸਿੰਘ ਬੁੱਢਾ ਥੇਹ, ਹਰਜਿੰਦਰ ਸਿੰਘ ਉਮਰਪੁਰਾ, ਗੁਰਪ੍ਰੀਤ ਸਿੰਘ ਮਜੀਠਾ, ਕਸ਼ਮੀਰ ਸਿੰਘ ਮੀਆਂ ਪੰਧੇਰ, ਹਰਜੀਤ ਸਿੰਘ ਚਵਿੰਡਾ ਦੇਵੀ, ਉਂਕਾਰ ਸਿੰਘ ਤਲਵੰਡੀ ਦੋਸੰਧਾ ਸਿੰਘ, ਅੰਮਿ੍ਤਪਾਲ ਸਿੰਘ ਸੋਹੀਆਂ ਕਲਾਂ, ਪਰਮਜੀਤ ਸਿੰਘ ਕੱਥੂਨੰਗਲ, ਬਲਰਾਜ ਸਿੰਘ ਮਾਨ, ਬਲਜੀਤ ਸਿੰਘ ਮਾਨ, ਕਸ਼ਮੀਰ ਸਿੰਘ ਚੁਗਾਵਾਂ ਰੂਪੋਵਾਲੀ, ਮੇਜਰ ਸਿੰਘ ਚੁਗਾਵਾਂ ਰੂਪੋਵਾਲੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਦਾ ਹਰ ਵਰਕਰ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ ਘਰ ਪਹੁੰਚਾਵੇ-ਮਾਂਗਾ ਸਰਾਏ, ਦੁ... ਅਗਲੀ ਖ਼ਬਰ ਜੰਡਿਆਲਾ ਗੁਰੂ ਵਿਚ ਨਸ਼ਾ ਮੁਕਤੀ ਸੰਦੇਸ਼ ਨਾਲ ਕੁਸ਼ਤੀ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।