28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

'ਆਪ' ਦਾ ਹਰ ਵਰਕਰ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ ਘਰ ਪਹੁੰਚਾਵੇ-ਮਾਂਗਾ ਸਰਾਏ, ਦੁਧਾਲਾ <br/>

ਅਜੀਤ ਡੈਸਕ 01-04-2026
ਚਵਿੰਡਾ ਦੇਵੀ, 31 ਮਾਰਚ (ਸਤਪਾਲ ਸਿੰਘ ਢੱਡੇ)-ਪਿੰਡ ਮਾਂਗਾ ਸਰਾਏ ਵਿਖੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਮਾਂਗਾ ਸਰਾਏ ਅਤੇ ਪਾਰਟੀ ਦੇ ਬੁਲਾਰੇ ਸਿਮਰਤਪਾਲ ਸਿੰਘ ਫੌਜੀ ਦੁਧਾਲਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਵਰਕਰਾਂ, ਆਗੂਆਂ ਅਤੇ ਨੌਜਵਾਨਾਂ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਮਨਜਿੰਦਰ ਸਿੰਘ ਮਾਂਗਾ ਸਰਾਏ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ-ਹਿਤੈਸ਼ੀ ਨੀਤੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਪਾਣੀ ਵਰਗੇ ਅਹਿਮ ਖੇਤਰਾਂ ਵਿਚ ਕਈ ਇਤਿਹਾਸਕ ਫ਼ੈਸਲੇ ਲਏ ਗਏ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਸਿੱਧਾ ਪਹੁੰਚ ਰਿਹਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵਲੋਂ ਭਿ੍ਸ਼ਟਾਚਾਰ ਖ਼ਿਲਾਫ਼ ਕੜੇ ਕਦਮ ਚੁੱਕੇ ਜਾ ਰਹੇ ਹਨ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਲਈ ਯਤਨ ਜਾਰੀ ਹਨ | ਉਨ੍ਹਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਇਕ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਰਕਾਰ ਦੀਆਂ ਯੋਜਨਾਵਾਂ ਅਤੇ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ | ਪਾਰਟੀ ਦੇ ਬੁਲਾਰੇ ਸਿਮਰਤਪਾਲ ਸਿੰਘ ਫੌਜੀ ਦੁਧਾਲਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਹਮੇਸ਼ਾਂ ਲੋਕਾਂ ਦੇ ਹਿੱਤ ਵਿਚ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੇ ਫ਼ੈਸਲੇ ਲਏ ਜਾਣਗੇ, ਜਿਨ੍ਹਾਂ ਨਾਲ ਲੋਕਾਂ ਦੀਆਂ ਮੁਸ਼ਕਲਾਂ ਘੱਟ ਹੋਣਗੀਆਂ | ਇਸ ਮੌਕੇ ਗੁਰਵਿੰਦਰ ਸਿੰਘ ਦੁਧਾਲਾ, ਯੂਥ ਪ੍ਰਧਾਨ ਹਰਿੰਦਰ ਸਿੰਘ ਮਾਂਗਾ ਸਰਾਏ, ਬਲਦੇਵ ਸਿੰਘ ਮਾਂਗਾ ਸਰਾਏ, ਮੇਜਰ ਸਿੰਘ ਫੌਜੀ, ਅਜੈਬ ਸਿੰਘ, ਬਚਿੱਤਰ ਸਿੰਘ, ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਸੁਖਚੈਨ ਸਿੰਘ, ਡਾ. ਗਗਨਦੀਪ ਸਿੰਘ, ਗੁਰਪਾਲ ਸਿੰਘ, ਲਖਬੀਰ ਸਿੰਘ, ਮਿਸਤਰੀ ਸਵਰਨ ਸਿੰਘ, ਪਾਲ ਸਿੰਘ, ਸ਼ਮਸ਼ੇਰ ਸਿੰਘ ਅਤੇ ਮਿਸਤਰੀ ਚਰਨ ਸਿੰਘ ਸਮੇਤ ਹੋਰ ਬਹੁਤ ਸਾਰੇ ਆਗੂ ਅਤੇ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵਲੋਂ ਅਜਨਾਲਾ ਵਿਖੇ ਵਪਾਰੀਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਵਲੋਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ ਮੰਗ-ਪੱਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।