ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੀ ਸੁਸਾਇਟੀ ਮਾਰਕੀਟ ਗਰਾਊਾਡ 'ਚ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵਲੋਂ ਕਰਵਾਈ ਗਈ ਵਿਸ਼ੇਸ਼ ਵਪਾਰ ਮਿਲਣੀ ਮੀਟਿੰਗ ਦੌਰਾਨ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਅਜਨਾਲਾ ਸ਼ਹਿਰ ਨਾਲ ਸੰਬੰਧਿਤ ਵਪਾਰੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ ਅਤੇ ਕਈ ਮੁੱਦਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਇਸ ਮੌਕੇ ਐੱਸ.ਡੀ.ਐੱਮ. ਅਜਨਾਲਾ ਸ਼੍ਰੀ ਅਸ਼ੋਕ ਕੁਮਾਰ, ਡੀ.ਐੱਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ | ਇਸ ਦੌਰਾਨ ਗੱਲਬਾਤ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵਲੋਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਵਪਾਰ-ਅਨੁਕੂਲ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਵਪਾਰੀ ਰਾਜ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ | ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਵੀ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਮੀਟਿੰਗ ਦੌਰਾਨ ਉਠਾਏ ਗਏ ਮੁੱਦਿਆਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇਗਾ | ਇਸ ਮੌਕੇ ਐੱਸ.ਡੀ.ਐੱਮ. ਅਜਨਾਲਾ ਅਸ਼ੋਕ ਕੁਮਾਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਦਾ ਉਦੇਸ਼ ਰਾਜ ਵਿਚ ਵਪਾਰ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਕਾਰੋਬਾਰ ਵਿਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕੀਤਾ ਜਾ ਸਕੇ | ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਉਘੇ ਵਪਾਰੀ ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਵਪਾਰ ਮੰਡਲ ਅਜਨਾਲਾ ਦੇ ਚੇਅਰਮੈਨ ਰਮੇਸ਼ ਮਹਾਜਨ, ਮਹਿਲਾ ਕਮਿਸ਼ਨ ਵਾਈਸ ਚੇਅਰਪਰਸਨ ਗੀਤਾ ਗਿੱਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂ, ਐਡਵੋਕੇਟ ਸੰਦੀਪ ਕੌਸ਼ਲ, ਹਲਕਾ ਕੋਆਰਡੀਨੇਟਰ ਕੁਲਵੰਤ ਸਿੰਘ ਬਾਬਾ, ਹਰਪ੍ਰੀਤ ਸਿੰਘ ਸੋਹਲ, ਪ੍ਰਵੀਨ ਅਰੋੜਾ ਪ੍ਰਧਾਨ ਕੱਪੜਾ ਯੂਨੀਅਨ, ਅਵਤਾਰ ਸਿੰਘ ਟੀਟੂ ਚਾਵਲਾ, ਵਪਾਰ ਮੰਡਲ ਦੇ ਆਗੂ ਗੁਰਮੀਤ ਸਿੰਘ ਅਰੋੜਾ, ਵਿੱਕੀ ਗਾਰਮੈਂਟ ਯੂਨੀਅਨ, ਲਾਲੀ ਚਾਵਲਾ, ਤੇਜਬੀਰ ਸਿੰਘ ਖਾਲਸਾ ਬੁੱਕ ਡੀਪੂ ਵਾਲੇ, ਅਯੁੱਧਿਆ ਪੁਰੀ ਪ੍ਰਧਾਨ ਕਰਿਆਨਾ ਯੂਨੀਅਨ, ਮਹਿਲਾ ਵਿੰਗ ਹਲਕਾ ਕੋਆਰਡੀਨੇਟਰ ਬੀਬੀ ਗੁਰਦੀਪ ਕੌਰ, ਸ਼ਿਵਦੀਪ ਸਿੰਘ ਚਾਹਲ, ਬਾਬਾ ਬਿੱਲੂ ਸ਼ਾਹ, ਡਾ: ਕੁਲਵੰਤ ਸਿੰਘ ਨਿੱਜਰ, ਰੂਪ ਲਾਲ ਮਦਾਨ, ਸੰਜੀਵ ਕੁੰਦਰਾ, ਕੌਂਸਲਰ ਅਵਿਨਾਸ਼ ਮਸੀਹ, ਦਿਲਬਾਗ ਸਿੰਘ ਘੁਲੀ ਆਦਿ ਹਾਜ਼ਰ ਸਨ |