28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਤਲਬੀਰ ਗਿੱਲ ਦੀ ਅਗਵਾਈ ਹੇਠ ਪਿੰਡ ਨਾਗ ਕਲਾਂ ਦਾ ਲਾਭ ਸਿੰਘ ਪਰਿਵਾਰ ਤੇ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ <br/>

ਅਜੀਤ ਡੈਸਕ 01-04-2026
ਮਜੀਠਾ, 31 ਮਾਰਚ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ 'ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਪਿੰਡ ਨਾਗ ਕਲਾਂ ਦੇ ਵਸਨੀਕ ਲਾਭ ਸਿੰਘ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਰਿਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ 'ਆਪ' 'ਚ ਸ਼ਾਮਿਲ ਹੋ ਗਏ | ਇਹ ਸ਼ਮੂਲੀਅਤ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ, ਜਿਨ੍ਹਾਂ ਨੇ ਨਵੇਂ ਸ਼ਾਮਿਲ ਹੋਏ ਵਰਕਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਇਸ ਮੌਕੇ ਤਲਬੀਰ ਸਿੰਘ ਗਿੱਲ ਨੇ ਲਾਭ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਨਮਾਨਿਤ ਵੀ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਿਰਫ ਚੋਣਾਂ ਜਿੱਤਣਾ ਨਹੀਂ, ਸਗੋਂ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲੈ ਕੇ ਜਾਣਾ ਹੈ | ਇਸ ਦੌਰਾਨ ਲਾਭ ਸਿੰਘ ਨੇ ਵੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਹ 'ਆਪ' ਦੀ ਨੀਤੀ ਅਤੇ ਕੰਮਕਾਜ ਤੋਂ ਪ੍ਰਭਾਵਿਤ ਹੋ ਕੇ ਇਸ ਵਿਚ ਸ਼ਾਮਿਲ ਹੋਏ ਹਨ | ਇਸ ਮੌਕੇ ਬਲਜਿੰਦਰ ਸਿੰਘ ਛੀਨਾ, ਸੁਰਜੀਤ ਸਿੰਘ, ਮੰਗਲ ਸਿੰਘ ਸੰਮਤੀ ਮੈਂਬਰ, ਜਸਬੀਰ ਸਿੰਘ, ਗੁਰਦੀਪ ਸਿੰਘ ਸਾਬਕਾ ਸਰਪੰਚ, ਚਰਨਜੀਤ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ ਕੋਟਲਾ ਤਰਖਾਣਾ, ਅਮਰਜੀਤ ਸਿੰਘ ਕੋਟਲਾ ਤਰਖਾਣਾ ਚੇਅਰਮੈਨ, ਅਮਿ੍ਤਪਾਲ ਸਿੰਘ, ਕੁਲਵੰਤ ਸਿੰਘ, ਗੁਰਦੀਪ ਸਿੰਘ, ਜਸ਼ਨਦੀਪ ਸਿੰਘ ਤੇ ਹੋਰ ਕਈ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਐੱਸ. ਐੱਚ. ਓ. ਥਾਣਾ ਤਰਸਿੱਕਾ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ <br/> ਅਗਲੀ ਖ਼ਬਰ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵਲੋਂ ਅਜਨਾਲਾ ਵਿਖੇ ਵਪਾਰੀਆਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।