ਚੌਂਕ ਮਹਿਤਾ, 31 ਮਾਰਚ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਜਿੱਥੇ ਵਿੱਦਿਆ ਦੇ ਖੇਤਰ ਵਿਚ ਮੋਹਰੀ ਮੱਲ੍ਹਾਂ ਮਾਰ ਰਿਹਾ, ਇਸ ਦੇ ਨਾਲ ਇੱਥੇ ਪੜ੍ਹਦੇ ਬੱਚਿਆਂ ਨੂੰ ਧਾਰਮਿਕ ਸਿੱਖਿਆ ਸੰਬੰਧੀ ਜਾਣਕਾਰੀ ਦੇਣ ਦੇ ਮੰਤਵ ਨਾਲ ਸਮੇਂ ਸਮੇਂ ਉਪਰਾਲੇ ਵੀ ਕਰ ਰਿਹਾ ਹੈ | ਇਸ ਸੰਬੰਧੀ ਅੱਜ ਕਾਲਜ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਟਾਹਲਾ ਸਾਹਿਬ ਅੰਮਿ੍ਤਸਰ ਵਿਖੇ ਧਾਰਮਿਕ ਟੂਰ ਕਰਵਾਇਆ ਗਿਆ | ਕਾਲਜ ਦੇ ਪਿ੍ੰ. ਗੁਰਦੀਪ ਸਿੰਘ ਜਲਾਲ ਉਸਮਾ ਨੇ ਟੂਰ ਨੂੰ ਰਵਾਨਾ ਕਰਨ ਮੌਕੇ ਇਸ ਅਸਥਾਨ ਦੇ ਇਤਿਹਾਸ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਪਿ੍ੰਸੀਪਲ ਨੇ ਧਾਰਮਿਕ ਟੂਰ ਦੀ ਮਹੱਤਤਾ ਦੱਸਦਿਆਂ ਹੋਇਆਂ ਕਿਹਾ ਕਿ ਅਜੋਕੇ ਸਮੇਂ ਵਿਚ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਸਿੱਖ ਗੁਰਦੁਆਰਿਆਂ ਦੇ ਦਰਸ਼ਨ ਕਰਨੇ ਅਤੇ ਸਿੱਖ ਕੌਮ ਦੇ ਇਤਿਹਾਸਕ ਪਿਛੋਕੜ ਨੂੰ ਜਾਣਨ ਲਈ ਟੂਰ ਬਹੁਤ ਹੀ ਮਹੱਤਵਪੂਰਨ ਹਨ ਅਤੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਬਾਣੀ ਨਾਲ ਜੋੜਨਾ ਬਹੁਤ ਜਰੂਰੀ ਹੈ | ਇਸ ਦੌਰਾਨ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਗਏ | ਇਸ ਟੂਰ ਵਿਚ ਕਾਲਜ ਦੇ ਪਿ੍ੰ: ਗੁਰਦੀਪ ਸਿੰਘ ਜਲਾਲ ਉਸਮਾ, ਪਿ੍ੰ: ਹਰਸ਼ਦੀਪ ਸਿੰਘ ਰੰਧਾਵਾ, ਕੁਲਦੀਪ ਕੌਰ, ਮਨਜੀਤ ਕੌਰ, ਨਵਨੀਤ ਕੌਰ, ਅਰਸ਼ਦੀਪ ਕੌਰ, ਪੂਰਤੀ ਸ਼ਰਮਾ, ਗੁਰਵਿੰਦਰ ਕੌਰ ਗੁਰਸ਼ਰਨਪ੍ਰੀਤ ਕੌਰ, ਸੁਪ੍ਰੀਤ ਕੌਰ, ਸੁਖਮਨਦੀਪ ਕੌਰ, ਅਮਨਦੀਪ ਕੌਰ, ਪਵਨਪ੍ਰੀਤ ਕੌਰ, ਬਲਜੀਤ ਕੌਰ ਅਤੇ ਕਾਬਲ ਸਿੰਘ ਆਦਿ ਵੀ ਸ਼ਾਮਿਲ ਸਨ |