28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਭਾਈ ਰਜਾਦੇਵਾਲ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ <br/>

ਅਜੀਤ ਡੈਸਕ 01-04-2026
ਬਾਬਾ ਬਕਾਲਾ ਸਾਹਿਬ, 31 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਮੀਤ ਮੈਨੇਜਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਭਾਈ ਸਵਿੰਦਰ ਸਿੰਘ ਰਜਾਦੇਵਾਲ ਨੂੰ ਸਟਾਫ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਭਾਈ ਗੁਰਪ੍ਰ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੀਤ ਮੈਨੇਜਰ ਭਾਈ ਬਲਜੀਤ ਸਿੰਘ ਕੰਗ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਭਾਈ ਸਵਿੰਦਰ ਸਿੰਘ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਅਮਰਜੀਤ ਸਿੰਘ ਅਕਾਊਾਟੈਂਟ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਹੈੱਡ ਗ੍ਰੰਥੀ ਭਾਈ ਕੇਵਲ ਸਿੰਘ, ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ, ਸਾ: ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ, ਦਵਿੰਦਰ ਸਿੰਘ ਭੱਟੀਵਾਲ, ਜਰਮਨਜੀਤ ਸਿੰਘ ਜਲਾਲ ਉਸਮਾ, ਨਿਰਮਲ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਹਰਭਿੰਦਰ ਸਿੰਘ ਧਾਰੋਵਾਲੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਟਾਰੀ ਐਸੋਸੀਏਸ਼ਨ ਵਲੋਂ ਸਨਮਾਨਿਤ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਮਹਿਤਾ ਦੇ ਵਿਦਿਆਰਥੀਆਂ ਦਾ ਧਾਰਮਿਕ ਟੂਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।