28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਟਾਰੀ ਐਸੋਸੀਏਸ਼ਨ ਵਲੋਂ ਸਨਮਾਨਿਤ <br/>

ਅਜੀਤ ਡੈਸਕ 01-04-2026
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਆੜ੍ਹਤੀਆ ਐਸੋਸੀਏਸ਼ਨ ਅਨਾਜ ਮੰਡੀ ਅਟਾਰੀ ਦੇ ਪ੍ਰਧਾਨ ਅਤੇ ਨੁਮਾਇੰਦਿਆਂ ਵਲੋਂ ਮਨਜਿੰਦਰ ਸਿੰਘ ਸਰਜਾ ਆੜਤੀਆ ਐਸੋਸੀਏਸ਼ਨ ਦੇ ਨਵ ਨਿਯੁਕਤ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਨੂੰ ਸਨਮਾਨਿਤ ਕਰਦੇ ਹੋਏ ਮੁਬਾਰਕਾਂ ਦਿੱਤੀਆਂ | ਇਸ ਮੌਕੇ ਅਟਾਰੀ ਦਾਣਾ ਮੰਡੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ | ਅਟਾਰੀ ਪ੍ਰਧਾਨ ਨੇ ਮਨਜਿੰਦਰ ਸਿੰਘ ਸਰਜਾ ਨੂੰ ਦਾਣਾ ਮੰਡੀ ਅਟਾਰੀ ਦੇ ਆੜਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਅਤੇ ਹੋਰ ਮਸਲਿਆਂ ਸੰਬੰਧੀ ਗੱਲਬਾਤ ਕੀਤੀ | ਅਨਾਜ ਮੰਡੀ ਅਟਾਰੀ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਗੱਲਬਾਤ ਕਰਦੇ ਦੱਸਿਆ ਕਿ ਸਰਕਾਰ ਆੜਤੀਆ ਐਸੋਸੀਏਸ਼ਨ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਹੱਲ ਨਹੀਂ ਕਰ ਰਹੀ ਜਿਸ ਕਾਰਨ 1 ਅਪ੍ਰੈਲ ਨੂੰ ਪੰਜਾਬ ਭਰ ਦੀਆਂ ਮੰਡੀਆਂ ਬੰਦ ਰੱਖੀਆਂ ਜਾਣਗੀਆਂ | ਇਸ ਮੌਕੇ ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਅੰਮਿ੍ਤਸਰ ਬਾਡੀ ਦੇ ਸੀਨੀਅਰ ਵਾਈਸ ਪ੍ਰਧਾਨ ਜਸਪਾਲ ਸਿੰਘ ਸੋਨੀ, ਆੜਤੀ ਗੁਰਸਾਹਿਬ ਸਿੰਘ ਪੰਡੋਰੀ, ਜਗਬੀਰ ਸਿੰਘ ਡੰਡੇ, ਗੁਰਜੀਤ ਸਿੰਘ ਗਿੱਲ, ਅਮਨ ਸਿੰਘ ਕਾਉਂਕੇ, ਰਵੀ ਭੱਲਾ ਅਟਾਰੀ, ਗੁਰਮੇਲ ਸਿੰਘ ਗੋਲਡੀ ਅਤੇ ਆੜਤੀ ਹਰਜੀਤ ਸਿੰਘ ਮੋਦੇ ਆਦਿ ਆੜਤੀ ਵੱਡੀ ਗਿਣਤੀ ਵਿਚ ਮੌਜੂਦ ਸਨ |

ਪਿਛਲੀ ਖ਼ਬਰ ਪਿੰਡ ਸਿਆਲਕਾ ਤੋਂ ਕਈ ਪਰਿਵਾਰ ਭਾਜਪਾ 'ਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਭਾਈ ਰਜਾਦੇਵਾਲ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।