20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸੋਲਜਰ ਇਲੀਟ ਕਾਨਵੈਂਟ ਸਕੂਲ ਦਾ 29ਵਾਂ ਸਥਾਪਨਾ ਦਿਵਸ ਮਨਾਇਆ <br/>

ਅਜੀਤ ਡੈਸਕ 05-04-2026
ਜੰਡਿਆਲਾ ਗੁਰੂ, 4 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਲੋਂ ਆਪਣਾ 29ਵਾਂ ਸਥਾਪਨਾ ਦਿਵਸ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਤੋਂ ਬਾਅਦ ਸਕੂਲ ਦੇ ਸ਼ਾਨਦਾਰ ਆਡੀਟੋਰੀਅਮ ਵਿਚ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਨੇ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮਾਗਮ ਵਿਚ ਸੰਤ ਬਾਬਾ ਪਰਮਾਨੰਦ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਬਾਬਾ ਹੁੰਦਲ ਜੀ, ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਅਤੇ ਆਪਣੇ ਅਨਮੋਲ ਬਚਨਾਂ ਨਾਲ ਸੰਗਤਾਂ ਨੂੰ ਆਸ਼ੀਰਵਾਦ ਦਿੱਤਾ |ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਡਾਇਰੈਕਟਰ, ਸੇਂਟ ਸੋਲਜ਼ਰ ਇਲੀਟ ਕੈਂਬਰਿਜ ਸਕੂਲ, ਰਾਮ ਤੀਰਥ ਰੋਡ, ਅੰਮਿ੍ਤਸਰ, ਸ਼੍ਰੀਮਤੀ ਹਰਜਿੰਦਰ ਪਾਲ ਕੌਰ, ਡਾ. ਰੁਪਿੰਦਰ ਪਾਲ ਸਿੰਘ, ਡਾ. ਹਰਜਿੰਦਰ ਸਿੰਘ, ਬਲਵਿੰਦਰ ਸਿੰਘ ਭੋਲਾ, ਅਵਤਾਰ ਸਿੰਘ ਕਾਲਾ, ਜਰਨੈਲ ਸਿੰਘ, ਹਰਦੇਵ ਸਿੰਘ, ਰਜਨੀਸ਼ ਜੈਨ, ਗੁਲਸ਼ਨ ਜੈਨ, ਬਲਦੇਵ ਸਿੰਘ ਗਾਂਧੀ, ਬਲਵਿੰਦਰ ਸਿੰਘ, ਅਰਸ਼ਦੀਪ ਸਿੰਘ, ਅਜੇਪਾਲ ਸਿੰਘ ਕੈਨੇਡਾ, ਸ਼੍ਰੀਮਤੀ ਗੁਨੀਤ ਕੌਰ, ਸਵਿੰਦਰ ਸਿੰਘ ਚੰਦੀ ਅਤੇ ਬੱਚਿਆਂ ਦੇ ਮਾਪੇ ਵੀ ਵੱਡੀ ਗਿਣਤੀ ਵਿਚ ਮੌਜੂਦ ਰਹੇ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |

ਪਿਛਲੀ ਖ਼ਬਰ ਚਰਨਜੀਤ ਸਿੰਘ ਗਾਲਬ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਰਿਆੜ ਤੇ ਕਾਰਜਕਾਰੀ ਮੈਂਬਰਾਂ ਨੂ... ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦੇ ਸਰਕਲ ਪ੍ਰਧਾਨਾਂ ਦਾ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।