20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਨੁੱਕੜ ਨਾਟਕ 'ਜਿਉਂਦੀਆਂ ਲਾਸ਼ਾਂ' ਦੀ ਪੇਸ਼ਕਾਰੀ <br/>

ਅਜੀਤ ਡੈਸਕ 05-04-2026
ਸਠਿਆਲਾ, 4 ਅਪ੍ਰੈਲ (ਜਗੀਰ ਸਿੰਘ ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਅਤੇ ਡੀਨ ਵਿਕਾਸ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਦੀ ਰਹਿਨੁਮਾਈ ਹੇਠ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਪਿ੍ੰਸੀਪਲ ਡਾ. ਹਰਸਿਮਰਨ ਕੌਰ ਦੀ ਅਗਵਾਈ 'ਚ ਪੰਜਾਬੀ ਵਿਭਾਗ ਅਤੇ ਭਾਸ਼ਾ ਮੰਚ ਵਲੋਂ ਭਗਤ ਨਾਮਦੇਵ ਥੀਏਟਰ ਸੁਸਾਇਟੀ, ਘੁਮਾਣ ਦੇ ਸਹਿਯੋਗ ਨਾਲ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਨੁੱਕੜ ਨਾਟਕ 'ਜਿਉਂਦੀਆਂ ਲਾਸ਼ਾਂ' ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਤੇ ਪਿ੍ੰ: ਡਾ. ਹਰਿਸਿਮਰਨ ਕੌਰ ਨੇ ਦੱਸਿਆ ਹੈ ਕਿ ਇਹ ਨਾਟਕ ਦੇ ਪ੍ਰਸਿੱਧ ਨਿਰਦੇਸ਼ਕ ਪਿ੍ਤਪਾਲ ਸਿੰਘ ਨੇ ਆਪਣੇ ਕਲਾਕਾਰਾਂ ਦੀ ਅਦਾਕਾਰੀ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਏਡਜ਼ ਦੇ ਭਿਆਨਕ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ | ਉਨ੍ਹਾਂ ਦਰਸਾਇਆ ਕਿ ਨਸ਼ੇ ਨਾ ਸਿਰਫ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਹਨ, ਸਗੋਂ ਪਰਿਵਾਰ ਅਤੇ ਸਮਾਜ ਨੂੰ ਵੀ ਗੰਭੀਰ ਰੂਪ ਵਿਚ ਪ੍ਰਭਾਵਿਤ ਕਰਦੇ ਹਨ | ਇਸ ਤੋਂ ਇਲਾਵਾ ਨਸ਼ਿਆਂ ਕਾਰਨ ਅਜੋਕੇ ਸਮਾਜ ਵਿਚ ਅਪਰਾਧ ਦਰ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ | ਇਸ ਮੌਕੇ 'ਤੇ ਨਾਟਕਕਾਰ ਪਿ੍ਤਪਾਲ ਸਿੰਘ ਨੇ ਦੱਸਿਆ ਹੈ ਕਿ 'ਜਿਉਂਦੀਆਂ ਲਾਸ਼ਾਂ' ਨਾਟਕ ਦੀਆਂ 100 ਤੋਂ ਵੱਧ ਪੇਸ਼ਕਾਰੀਆਂ ਕਰ ਚੁੱਕਾ ਹਾਂ | ਅੰਤ ਵਿਚ ਪਿ੍ੰਸੀਪਲ ਅਤੇ ਸਮੂਹ ਸਟਾਫ ਵਲੋਂ ਕਲਾਕਾਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਮੰਚ ਸੰਚਾਲਨ ਕਰਦਿਆਂ ਪ੍ਰੋ: ਕਰਮਬੀਰ ਸਿੰਘ ਤੇ ਪ੍ਰੋ: ਸਤਬੀਰ ਸਿੰਘ ਨੇ ਵੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ |

ਪਿਛਲੀ ਖ਼ਬਰ ਸਬ ਇੰਸਪੈਕਟਰ ਜਸਦੀਪ ਸਿੰਘ ਨੇ ਥਾਣਾ ਮੁਖੀ ਮਹਿਤਾ ਵਜੋਂ ਚਾਰਜ ਸੰਭਾਲਿਆ <br/> ਅਗਲੀ ਖ਼ਬਰ ਆਪ ਸਰਕਾਰ ਕਣਕ ਦੀ ਫ਼ਸਲ ਦਾ ਇਕ- ਇਕ ਦਾਣਾ ਖ਼ਰੀਦੇਗੀ-ਤਲਬੀਰ ਸਿੰਘ ਗਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।