22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਸ਼ੋਰਾ ਵਲੋਂ ਪ੍ਰਚਾਰਕ ਭਾਈ ਬਲਕਾਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦਾ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 05-04-2026
ਅਜਨਾਲਾ, 4 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਤਤਪਰ ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ ਦੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਤੇ ਉਨ੍ਹਾਂ ਦੇ ਸਾਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਨੇ ਦੱਸਿਆ ਕਿ ਪ੍ਰਚਾਰਕ ਭਾਈ ਬਲਕਾਰ ਸਿੰਘ ਦੀ ਅਗਵਾਈ ਹੇਠ ਸਾਡੀ ਪ੍ਰਚਾਰ ਵਹੀਰ ਨੇ ਘਰ-ਘਰ ਜਾ ਕੇ ਨੌਜਵਾਨਾਂ ਨੂੰ ਕੇਸ ਰੱਖਣ ਅਤੇ ਅੰਮਿ੍ਤ ਛਕਣ ਲਈ ਪ੍ਰੇਰਿਤ ਕੀਤਾ ਹੈ ਅਤੇ ਸੰਗਤਾਂ ਨੂੰ ਪੜ੍ਹਨ ਲਈ ਭੇਟਾ ਰਹਿਤ ਪੁਸਤਕਾਂ ਵੰਡੀਆਂ ਹਨ | ਉਨ੍ਹਾਂ ਪ੍ਰਚਾਰ ਵਹੀਰ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਅਸੀਂ ਹਲਕਾ ਅਜਨਾਲਾ ਵਿਚ ਤਿੰਨ ਅੰਮਿ੍ਤ ਸੰਚਾਰ ਕਰਵਾ ਚੁੱਕੇ ਹਾਂ ਅਤੇ ਆਉਣ ਵਾਲੇ ਦਿਨਾਂ ਵਿਚ ਗੱਗੋਮਾਹਲ, ਰਮਦਾਸ ਅਤੇ ਵਿਛੋਆ ਵਿਚ ਤਿੰਨ ਹੋਰ ਅੰਮਿ੍ਤ ਸੰਚਾਰ ਕਰਵਾਏ ਜਾਣਗੇ | ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਜਿੱਥੇ ਵੀ ਸਾਡੇ ਪ੍ਰਚਾਰਕ ਸਿੰਘ ਆਉਣ ਇਨ੍ਹਾਂ ਦਾ ਸਹਿਯੋਗ ਕੀਤਾ ਜਾਵੇ | ਇਸ ਮੌਕੇ ਅਜੈਬ ਸਿੰਘ ਵਿਛੋਆ, ਮਹਿੰਦਰਪਾਲ ਸਿੰਘ ਵਿਛੋਆ, ਗ੍ਰੰਥੀ ਬਲਕਾਰ ਸਿੰਘ, ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ, ਭਾਈ ਰਣਜੋਧ ਸਿੰਘ, ਢਾਡੀ ਭਾਈ ਦਲਜੀਤ ਸਿੰਘ ਵਿਛੋਆ, ਗ੍ਰੰਥੀ ਭਾਈ ਜਸਮੇਰ ਸਿੰਘ ਅਤੇ ਨੰਬਰਦਾਰ ਕੁਲਵਿੰਦਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਡਿਪਸ ਸਕੂਲ ਰਈਆ (ਫੱਤੂਵਾਲ) ਵਿਖੇ ਇੰਟਰ ਹਾਊਸ ਡਾਂਸ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਮਜੀਠਾ ਪੁਲਿਸ ਨੂੰ ਬਾਬਾ ਰੋਡਾ ਨੇੜਿਓਾ ਮਿਲੀਆਂ ਦੋ ਅਣਪਛਾਤੇ ਵਿਅਕਤੀਆਂ ਦੀਆਂ ਲਾਸ਼ਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।