15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸੀਵਰੇਜ ਦੇ ਗੰਦੇ ਪਾਣੀ ਦਾ ਠੋਸ ਪ੍ਰਬੰਧ ਹੋਵੇਗਾ-ਸਰਪੰਚ ਬਲਦੇਵ ਸਿੰਘ <br/>

ਅਜੀਤ ਡੈਸਕ 06-04-2026

ਬਿਆਸ, 5 ਅਪ੍ਰੈਲ (ਨਰਿੰਸਰ ਸਿੰਘ)-ਅੱਜ ਬਿਆਸ ਦੇ ਨੇੜੇ ਵੱਸਦੇ ਪਿੰਡ ਵਜੀਰ ਭੁੱਲਰ ਦੀ ਗ੍ਰਾਮ ਪੰਚਾਇਤ ਵਲੋਂ ਮੀਟਿੰਗ ਕਰਦਿਆਂ ਸਰਪੰਚ ਬਲਦੇਵ ਸਿੰਘ ਅਤੇ ਮੈਂਬਰ ਪੰਚਾਇਤਾਂ ਨੇ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੂੰ ਪੂਰਨ ਵਿਸ਼ਵਾਸ ਦਿਵਾਇਆ ਕਿ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਵਿਖੇ ਸੀਵਰੇਜ ਦੇ ਗੰਦੇ ਪਾਣੀ ਨੂੰ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਣ ਤੋਂ ਰੋਕਿਆ ਜਾਵੇਗਾ | ਉਨ੍ਹਾਂ ਸੰਬੰਧਿਤ ਪ੍ਰਸ਼ਾਸਨ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਪਿੰਡ ਦੇ ਵਿਚ ਪਏ ਸੀਵਰੇਜ ਦੇ ਗੰਦੇ ਪਾਣੀ ਦਾ ਹੱਲ ਕੱਢਿਆ ਜਾਵੇ | ਇਸ ਗੰਦੇ ਪਾਣੀ ਦਾ ਨਿਕਾਸ ਦਾ ਹੱਲ ਤੁਰੰਤ ਕੱਢਿਆ ਜਾਵੇ ਤਾਂ ਜੋ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਡਿਉੜੀ ਨੂੰ ਇਸ ਗੰਦੇ ਪਾਣੀ ਦਾ ਕੋਈ ਮਾੜਾ ਅਸਰ ਨਾ ਪਵੇ ਅਤੇ ਨਾ ਹੀ ਸੰਗਤਾਂ ਵਿਚ ਇਸ ਪ੍ਰਤੀ ਕੋਈ ਰੋਸ ਪੈਦਾ ਹੋਵੇ | ਇਸ ਮੌਕੇ ਪਿੰਡ ਦੇ ਮੁਹਤਬਰਾਂ ਨਾਲ ਸਾਬਕਾ ਸਰਪੰਚ ਜਸਵੰਤ ਸਿੰਘ, ਨੰਬਰਦਾਰ ਜਸਵਿੰਦਰ ਸਿੰਘ, ਰੇਸ਼ਮ ਸਿੰਘ, ਭਗਵੰਤ ਸਿੰਘ, ਰਿੰਪਾ, ਬਲਕਾਰ ਸਿੰਘ, ਬਲਜਿੰਦਰ ਸਿੰਘ, ਰਾਜਬੀਰ ਸਿੰਘ, ਹੈਪੀ, ਭੁੱਟੋ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਰਾਬ ਘੁਟਾਲਾ : ਕੇਜਰੀਵਾਲ ਵਲੋਂ ਜਸਟਿਸ ਸਵਰਨ ਕਾਂਤਾ ਨੂੰ ਮਾਮਲੇ ਤੋਂ ਵੱਖ ਕਰਨ ਲਈ ਪਟੀਸ਼ਨ ਦਾਖ਼ਲ ਅਗਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੀ ਡੱਡੂਆਣਾ 'ਚ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।