16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

'ਆਪ' ਸਰਕਾਰ ਨੇ ਚਾਰ ਸਾਲਾਂ ਵਿਚ ਸਾਰੀਆਂ ਗਾਰੰਟੀਆਂ ਪੂਰੀਆਂ ਕਰਕੇ ਰਚਿਆ ਇਤਿਹਾਸ <br/>

ਅਜੀਤ ਡੈਸਕ 10-04-2026
ਅਜਨਾਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਵਿਚ 'ਸ਼ਾਨਦਾਰ ਚਾਰ ਸਾਲ ਭਗਵੰਤ ਦੇ ਨਾਲ' ਜਨ ਸੰਵਾਦ ਮੁਹਿੰਮ ਤਹਿਤ ਅੱਜ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ ਦੀ ਅਗਵਾਈ ਹੇਠ ਦੇਰ ਸ਼ਾਮ ਵਾਰਡ ਨੰਬਰ 11,13 ਅਤੇ 14 ਵਿਚ ਮੀਟਿੰਗਾਂ ਕਰਕੇ ਸ਼ਹਿਰ ਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਅਤੇ ਲੋਕ ਭਲਾਈ ਦੀਆਂ ਚਲਾਈਆਂ ਜਾ ਰਹੀਆਂ ਸਕੀਮਾਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਸੂਬੇ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਸਰਕਾਰ ਵਲੋਂ ਸਿਹਤ, ਸਿੱਖਿਆ, ਉਦਯੋਗਿਕ ਵਿਕਾਸ ਅਤੇ ਬੁਨਿਆਦੀ ਢਾਂਚੇ ਵਿਚ ਵੱਡੇ ਬਦਲਾਅ ਲਿਆਉਣ ਦੇ ਨਾਲ-ਨਾਲ ਸੂਬੇ ਅੰਦਰੋਂ ਨਸ਼ਿਆਂ ਨੂੰ ਜੜ੍ਹਾਂ ਤੋਂ ਖ਼ਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਨਤੀਜੇ ਸਭ ਦੇ ਸਾਹਮਣੇ ਆਏ ਹਨ | ਉਨ੍ਹਾਂ ਦੱਸਿਆ ਕਿ 'ਆਪ' ਸਰਕਾਰ ਵਲੋਂ ਲੋਕਾਂ ਗਰੰਟੀਆਂ ਦੇ ਰੂਪ ਵਿਚ ਕੀਤੇ ਸਾਰੇ ਵਾਅਦਿਆਂ ਨੂੰ 4 ਸਾਲਾਂ ਦੇ ਵਿਚ ਪੁਰਾ ਕਰਕੇ ਇਕ ਨਵਾਂ ਇਤਿਹਾਸ ਰਚਿਆ ਹੈ | ਇਸ ਮੌਕੇ ਆਪ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਮਹਿਲਾ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਗੀਤਾ ਗਿੱਲ ਅਜਨਾਲਾ, ਐਡਵੋਕੇਟ ਸੰਦੀਪ ਕੌਸ਼ਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਸ਼ਿਵਦੀਪ ਸਿੰਘ ਚਾਹਲ, ਵਾਰਡ ਇੰਚਾਰਜ ਹਰਪ੍ਰੀਤ ਸਿੰਘ ਸੋਹਲ, ਵਾਰਡ ਇੰਚਾਰਜ ਯੁੱਧਵੀਰ ਸਿੰਘ, ਮਹਿਲਾ ਵਿੰਗ ਹਲਕਾ ਕੋਆਰਡੀਨੇਟਰ ਬੀਬੀ ਗੁਰਦੀਪ ਕੌਰ ਅਜਨਾਲਾ, ਕਾਬਲ ਸਿੰਘ ਸ਼ਾਹਪੁਰ, ਪ੍ਰਧਾਨ ਅਮਿਤ ਪੁਰੀ, ਚੇਅਰਮੈਨ ਰਮੇਸ਼ ਮਹਾਜਨ, ਅਜਮੇਰ ਸਿੰਘ ਰੰਧਾਵਾ, ਰਾਜਬੀਰ ਸਿੰਘ, ਮੋਹਨ ਸਿੰਘ ਸਰਾਫ, ਨੰਬਰਦਾਰ ਸਤਪਾਲ ਸਲਵਾਨ, ਪ੍ਰਧਾਨ ਗੁਰਮੀਤ ਸਿੰਘ ਅਰੋੜਾ, ਸਾਹਿਲ ਗੁਪਤਾ, ਸੁਖਦਿਆਲ ਸਿੰਘ ਭੱਖਾ, ਰਾਜਵਿੰਦਰ ਸਿੰਘ ਰਾਜੂ, ਭੁਪਿੰਦਰ ਸਿੰਘ ਭਿੰਦਾ, ਕੌਂਸਲਰ ਗੁਰਦੇਵ ਸਿੰਘ ਗੁਲਾਬ, ਦਿਲਬਾਗ ਸਿੰਘ ਘੁੱਲੀ, ਮਾਸਟਰ ਅਮੀਰ ਚੰਦ, ਸੌਰਵ ਅਰੋੜਾ ਅਤੇ ਨਿਸ਼ਾਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਏਕਨੂਰ ਸਿੰਘ ਅਤੇ ਰਾਜਪਾਲ ਸਿੰਘ ਭਾਰਤੀ ਫੌਜ 'ਚ ਲੈਫਟੀਨੈਂਟ ਚੁਣੇ <br/> ਅਗਲੀ ਖ਼ਬਰ ਮੈਹਣੀਆਂ ਬ੍ਰਾਹਮਣਾ 'ਚ ਗੜੇਮਾਰੀ ਨੇ ਮਚਾਈ ਤਬਾਹੀ, 250 ਏਕੜ ਪੱਕੀ ਕਣਕ ਦੀ ਫ਼ਸਲ ਹੋਈ ਤਬਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।